Saturday, November 28, 2026
Google search engine
Homeਤਾਜ਼ਾ ਖਬਰਪੰਜਾਬ ’ਚ ਠੰਢ ਤੇ ਧੁੰਦ ਦਾ ਵਧੇਗਾ ਅਸਰ, 12 ਜ਼ਿਲ੍ਹਿਆਂ ਲਈ ਮੌਸਮ...

ਪੰਜਾਬ ’ਚ ਠੰਢ ਤੇ ਧੁੰਦ ਦਾ ਵਧੇਗਾ ਅਸਰ, 12 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ

ਪੰਜਾਬ ’ਚ ਠੰਢ ਤੇ ਧੁੰਦ ਦਾ ਵਧੇਗਾ ਅਸਰ, 12 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ

ਫਰੀਦਕੋਟ ’ਚ ਪਾਰਾ 5.2 ਡਿਗਰੀ ਤੱਕ ਡਿੱਗਿਆ, ਚੰਡੀਗੜ੍ਹ ’ਚ ਖਿੜੀ ਰਹੇਗੀ ਧੁੱਪ; ਆਉਣ ਵਾਲੇ ਦਿਨਾਂ ’ਚ ਵੀ ਮੀਂਹ ਦੇ ਆਸਾਰ ਨਹੀਂ

ਚੰਡੀਗੜ੍ਹ : ਪੰਜਾਬ ਵਿੱਚ ਸਰਦੀ ਦਾ ਮੌਸਮ ਹੌਲੀ-ਹੌਲੀ ਜ਼ੋਰ ਫੜਨ ਲੱਗਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਉਲਟ, ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਪੰਜਾਬ ਦੇ ਰਾਤ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ।

ਸੂਬੇ ਵਿੱਚ ਠੰਢ ਦਾ ਅਸਰ ਵਧਣ ਦੇ ਨਾਲ ਹੀ ਫਰੀਦਕੋਟ ਵਿੱਚ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਇੱਥੇ ਪਾਰਾ 5.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਉੱਧਰ, ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 1.1 ਡਿਗਰੀ ਘੱਟ ਹੈ।

ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿੱਚ ਕਈ ਥਾਵਾਂ ’ਤੇ ਸੰਘਣੀ ਧੁੰਦ ਛਾ ਸਕਦੀ ਹੈ। 29 ਨਵੰਬਰ ਨੂੰ ਵੀ ਧੁੰਦ ਦਾ ਇਹੀ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ।

ਮੀਂਹ ਨੂੰ ਲੈ ਕੇ ਫਿਲਹਾਲ ਕੋਈ ਚਿੰਤਾ ਨਹੀਂ ਹੈ। 30 ਨਵੰਬਰ ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਮੌਸਮ ਵਿਭਾਗ ਨੇ ਇਸ ਦਿਨ ਲਈ ਕੋਈ ਚੇਤਾਵਨੀ ਨਹੀਂ ਦਿੱਤੀ।

ਹਫ਼ਤਾ ਭਰ ਨਹੀਂ ਵਰ੍ਹਣਗੇ ਬੱਦਲ, ਦਿਨ ਵੇਲੇ ਤਾਪਮਾਨ ਵਧਣ ਦੇ ਸੰਕੇਤ

ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਆਉਣ ਵਾਲੇ ਹਫ਼ਤੇ ਦੌਰਾਨ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਸੂਬੇ ਦੇ ਕਿਸੇ ਵੀ ਖੇਤਰ ਵਿੱਚ ਵੱਡੀ ਬਾਰਿਸ਼ ਹੋਣ ਦੇ ਆਸਾਰ ਨਹੀਂ ਹਨ। ਇਸ ਸਮੇਂ ਦੌਰਾਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 24 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਦਿਨ ਵੇਲੇ ਪਾਰਾ ਆਮ ਨਾਲੋਂ ਕੁਝ ਉੱਪਰ ਰਹਿਣ ਦੀ ਵੀ ਸੰਭਾਵਨਾ ਹੈ।

ਰਾਤ ਦੇ ਤਾਪਮਾਨ ਵਿੱਚ ਉੱਤਰੀ ਪੰਜਾਬ ਦੇ ਇਲਾਕਿਆਂ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਅਤੇ ਹੋਰ ਜ਼ਿਲ੍ਹਿਆਂ ਵਿੱਚ 8 ਤੋਂ 10 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਅਨੁਸਾਰ ਰਾਤ ਦਾ ਤਾਪਮਾਨ ਆਮ ਦੇ ਨੇੜੇ ਰਹੇਗਾ।

-(ਟੀਵੀ 9 ਪੰਜਾਬੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments