Image default
ਤਾਜਾ ਖਬਰਾਂ

ਪੰਜਾਬ ਪੁਲਿਸ ਅਤੇ ਫੌਜ ਦੀ ਆ ਰਹੀ ਭਰਤੀ ਰੈਲੀ ਦੀ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਸ਼ੁਰੂ

ਫਰੀਦਕੋਟ, 26 ਮਈ – ( ਪੰਜਾਬ ਡਾਇਰੀ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿੱਚ ਪੰਜਾਬ ਪੁਲਿਸ ਦੀ ਅਤੇ ਫੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਜਿਲ੍ਹਾ ਫਰੀਦਕੋਟ ਦੇ ਪੰਜਾਬ ਪੁਲਿਸ ਅਤੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ । ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਹਾਇਸ਼ ਦਾ ਪ੍ਰਬੰਧ ਹੈ ।
ਉਨ੍ਹਾਂ ਕਿਹਾ ਕਿ ਕੈਂਪ ਵਿੱਚ ਟ੍ਰੇਨਿੰਗ ਲੈਣ ਲਈ ਸਕਰੀਨਿੰਗ ਮਿਤੀ 30 ਅਤੇ 31 ਮਈ 2022 ਨੂੰ ਸਵੇਰੇ 09.00 ਵਜ੍ਹੇ ਤੋਂ 11.00 ਵਜ੍ਹੇ ਤੱਕ ਕੀਤੀ ਜਾਵੇਗੀ । ਕੈਂਪ ਵਿੱਚ ਪੰਜਾਬ ਪੁਲਿਸ ਅਤੇ ਫੌਜ ਦੀ ਭਰਤੀ ਲਈ ਟ੍ਰੇਨਿੰਗ ਮਿਤੀ 01 ਜੂਨ 2022 ਤੋਂ ਸ਼ੁਰੂ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਦਾਖਲੇ ਸਮੇਂ ਰਿਹਾਇਸ਼ ਦੇ ਸਰਟੀਫਿਕੇਟ, ਜਾਤੀ ਦੇ ਸਰਟੀਫਿਕੇਟ, ਦਸਵੀਂ ਅਤੇ ਬਾਰਵੀਂ ਪਾਸ ਸਰਟੀਫਿਕੇਟ , ਆਧਾਰ ਕਾਰਡ ਅਤੇ ਬੈਂਕ ਦੇ ਖਾਤੇ ਦੀ ਇੱਕ-ਇੱਕ ਫੋਟੋ ਸਟੇਟ ਕਾਪੀ, ਦੋ ਪਾਸਪੋਰਟ ਸਾਈਜ਼ ਦੀ ਫੋਟੋ ਨਾਲ ਲੈ ਕੇ ਆਉਣੀ ਜਰੂਰੀ ਹੈ। ਵਧੇਰੇ ਜਾਣਕਾਰੀ ਲਈ 94638-31615, 83601-63527, 94639-03533 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

Related posts

Big News-ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਪ੍ਰਾਪਰਟੀ ਡੀਲਰ ਤੋਂ ਲੁਟੇਰਿਆਂ ਨੇ 1 ਕਰੋੜ ਰੁਪਏ ਲੁੱਟੇ

punjabdiary

Breaking-ਕਿਸਾਨਾਂ ਦੀ ਖੇਤੀ ਆਮਦਨ ਨੂੰ ਵਧਾਉਣ ਅਤੇ ਸਹਾਇਕ ਧੰਦਿਆਂ ਲਈ ਉਤਸ਼ਾਹਿਤ ਕਰਨ ਲਈ ਫਾਰਮ ਫੀਲਡ ਸਕੂਲ

punjabdiary

ਅਹਿਮ ਖ਼ਬਰ – ਰਿਟਾਇਰ ਬੈਂਕ ਮਨੈਜਰ ਸ਼ਰਨਜੀਤ ਗਿੱਲੇ ਨੇ ਕਿਹਾ ਕਿ ਹਰਜੋਤ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਇੱਕ ਅਦਭੁਤ ਮੰਤਰੀ ਹਨ

punjabdiary

Leave a Comment