Image default
ਤਾਜਾ ਖਬਰਾਂ

ਪੰਜਾਬ ਸਰਕਾਰ ਵੱਲੋਂ ਪੀਸੀਐਸ ਅਧਿਕਾਰੀ ਮੁਅੱਤਲ

ਚੰਡੀਗੜ੍ਹ , 27 ਮਈ – ( ਪੰਜਾਬ ਡਾਇਰੀ ) ਸੂਬਾ ਸਰਕਾਰ ਨੇ ਸਰਕਾਰੀ ਕੰਮਾਂ ਵਿੱਚ ਹੋਈ ਬੇਨਿਯਮੀਆਂ ਤਹਿਤ ਅਫਸਰਾਂ ਉਤੇ ਵੱਡੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਬਲਵਿੰਦਰ ਸਿੰਘ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਦਾ ਹੈਡਕੁਆਰਟਰ ਚੰਡੀਗੜ੍ਹ ਵਿਖੇ ਹੋਵੇਗਾ।ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਬਠਿੰਡਾ ਆਰ.ਟੀ.ਏ ਦੇ ਸਕੱਤਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦਰਅਸਲ, 16 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਸੀ, ਜਿਸ ਦੌਰਾਨ ਬਲਵਿੰਦਰ ਸਿੰਘ ਦੇ ਕੰਮਕਾਜ ਵਿੱਚ ਕੁਝ ਖਾਮੀਆਂ ਪਾਈਆਂ ਗਈਆਂ ਸਨ, ਜਿਸ ਨੂੰ ਲੈ ਕੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਕਾਸ ਗਰਗ ਨੂੰ ਜਾਂਚ ਮੁਕੰਮਲ ਕਰ ਕੇ 1 ਹਫਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ। ਰਿਪੋਰਟ ਆਉਣ ਤੋਂ ਬਾਅਦ ਪੀ.ਸੀ.ਐੱਸ. ਅਧਿਕਾਰੀ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲੀ ਦੌਰਾਨ ਅਧਿਕਾਰੀਆਂ ਦਾ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਹੋਵੇਗਾ। ਇਹ ਹੁਕਮ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮੇਂ ਨਵੇਂ ਬੱਸ ਪਰਮਿਟਾਂ ਵਿੱਚ ਕਥਿਤ ਤੌਰ ਉਤੇ ਹੋਈਆਂ ਬੇਨਿਯਮੀਆਂ ਤਹਿਤ ਜਾਂਚ ਤੋਂ ਬਾਅਦ ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਕੰਮਾਂ ਵਿੱਚ ਹੋਈਆਂ ਬੇਨਿਯਮੀਆਂ ਲਈ ਇਕ ਮੁਹਿੰਮ ਸ਼ੁਰੂ ਕੀਤੀ ਹੋਈ। ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਹੋਏ ਕੰਮਕਾਜ਼ ਦੀ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਬੇਨਿਯਮੀਆਂ ਪਾਏ ਜਾਣ ਉਤੇ ਅਫਸਰ ਤੇ ਇਸ ਸ਼ਾਮਲ ਲੋਕਾਂ ਉਤੇ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਤੇ ਗਲਤ ਕੰਮ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਨੇਤਾ ਨੂੰ ਬਖਸ਼ਿਆ ਨਹੀਂ ਜਾਵੇਗਾ।

Related posts

Breaking- ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪ੍ਰਸ਼ਾਸ਼ਕੀ ਕੰਪਲੈਕਸ ਪਾਰਕ ਚ ਲਗਾਇਆ ਬੂਟਾ

punjabdiary

Driving License ਨਾਲ ਜੁੜੇ ਨਿਯਮ ‘ਚ ਹੋਇਆ ਵੱਡਾ ਬਦਲਾਅ, 1 ਜੂਨ ਤੋਂ ਹੋਵੇਗਾ ਲਾਗੂ

punjabdiary

ਬੇਜ਼ੁਬਾਨਾਂ ਨੂੰ ਰੋਟੀ ਖਵਾ ਰਹੀ ਲੜਕੀ ਦੀ ਲੋਕਾਂ ਨੇ ਕੀਤੀ ਕੁੱਟਮਾਰ, ਨਗਨ ਕਰਕੇ ਘੁਮਾਉਣ ਦੀ ਦਿਤੀ ਧਮਕੀ

punjabdiary

Leave a Comment