Image default
ਤਾਜਾ ਖਬਰਾਂ

Weather Update- ਪੰਜਾਬ ਵਿਚ 2 ਜੂਨ ਤੋਂ ਲੱਗੇਗੀ ਝੜੀ! ਗਰਮੀ ਤੋਂ ਮਿਲੇਗੀ ਨਿਜਾਤ

Weather Update- ਚੰਡੀਗੜ , 30 ਮਈ – ( ਪੰਜਾਬ ਡਾਇਰੀ ) ਪੰਜਾਬ ਦੇ ਲੋਕਾਂ ਨੂੰ ਦੋ ਦਿਨ ਹੋਰ ਭਿਆਨਕ ਗਰਮੀ ਝੱਲਣੀ ਪਵੇਗੀ। 1 ਜੂਨ ਤੋਂ ਮੌਸਮ ਬਦਲੇਗਾ ਪੰਜਾਬ ਵਿੱਚ 2 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ ਬਾਰਸ਼ ਸ਼ੁਰੂ ਹੋ ਜਾਵੇਗੀ। ਜਿਸ ਤੋਂ ਬਾਅਦ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ ਇਸ ਤੋਂ ਬਾਅਦ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ ਦੇ ਅਨੁਸਾਰ ਮਾਨਸੂਨ ਸਮੇਂ ਤੋਂ ਪਹਿਲਾਂ ਕੇਰਲ ਪਹੁੰਚ ਗਿਆ। ਪੰਜਾਬ ਵਿੱਚ ਮਾਨਸੂਨ ਕਦੋਂ ਆਵੇਗਾ ਇਹ ਕਹਿਣਾ ਅਜੇ ਜਲਦਬਾਜ਼ੀ ਹੋਵੇਗੀ। ਇਹ ਮਾਨਸੂਨ ਦੀ ਰਫ਼ਤਾਰ ‘ਤੇ ਨਿਰਭਰ ਕਰੇਗਾ। ਪਿਛਲੇ ਸਾਲ ਪੰਜਾਬ ਵਿੱਚ ਮਾਨਸੂਨ ਨਿਰਧਾਰਤ ਸਮੇਂ ਤੋਂ 15 ਦਿਨ ਪਹਿਲਾਂ ਪਹੁੰਚ ਗਿਆ ਸੀ। ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਕਦੋਂ ਹੋਵੇਗੀ ਇਹ ਅਗਲੇ ਹਫ਼ਤੇ ਪਤਾ ਲੱਗ ਜਾਵੇਗਾ। ਪਰ 1 ਜੂਨ ਤੋਂ ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਸ਼ੁਰੂ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਵੈਸਟਰਨ ਡਿਸਟਰਬੈਂਸ ਕਾਰਨ ਨੂੰ ਮਹਾਂਨਗਰ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਦੇ ਅਨੁਸਾਰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 40.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਲਈ ਆਮ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਔਸਤ ਨਾਲੋਂ ਦੋ ਡਿਗਰੀ ਵੱਧ ਹੈ। ਸ਼ਹਿਰ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 41 ਅਤੇ 28 ਡਿਗਰੀ ਸੈਲਸੀਅਸ ਸੀ। ਆਸ-ਪਾਸ ਰਹਿਣ ਦਾ ਅਨੁਮਾਨ ਹੈ ਇਸ ਦੌਰਾਨ ਹਵਾ ‘ਚ ਨਮੀ ਦਾ ਪੱਧਰ 61 ਤੋਂ 49 ਫੀਸਦੀ ਦੇ ਵਿਚਕਾਰ ਰਿਹਾ।

Related posts

ਜੰਗ ਕਿਸੇ ਮਸਲੇ ਦਾ ਹੱਲ ਨਹੀਂ, ਬਰਬਾਦੀ ਹੈ : ਜੋਤੀ ਮਲਹੋਤਰਾ

punjabdiary

Big News- ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

punjabdiary

Breaking News- ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੇ ਪ੍ਰਧਾਨ ਸ਼ਿਵਨਾਥ ਦਰਦੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ

punjabdiary

Leave a Comment