ਫਰੀਦਕੋਟ , 31 ਮਈ – ( ਪੰਜਾਬ ਡਾਇਰੀ ) ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸ਼ਿਮਲੇ ਵਿਖੇ ਹੋਏ ਗ਼ਰੀਬ ਕਲਿਆਣ ਸੰਮੇਲਨ ਦੇ ਸਿੱਧੇ ਪ੍ਰਸਾਰਣ ਲਈ ਜਿਲਾ ਪੱਧਰੀ ਸਮਾਗਮ ਦਾ ਪ੍ਰਬੰਧ ਇਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜ਼ਿਲੇ ਦੇ ਪੰਚਾਂ ਸਰਪੰਚਾਂ, ਬਲਾਕ ਸੰਮਤੀ, ਜਿਲਾ ਪ੍ਰੀਸ਼ਦ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੇ ਪ੍ਰਧਾਨ ਮੰਤਰੀ ਨੇ ਸਿਧੇ ਪ੍ਰਸਾਰਣ ਨੂੰ ਸੁਣਿਆ।
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਅੱਜ ਦੇ ਇਸ ਸੰਮੇਲਨ ਰਾਹੀਂ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ,ਉੱਥੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 11 ਵੀਂ ਕਿਸ਼ਤ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਤਬਦੀਲ ਕੀਤੀ ਗਈ, ਜਿਸਦਾ ਲਾਭ 10 ਕਰੋੜ ਤੋਂ ਵਧੇਰੇ ਕਿਸਾਨਾਂ ਨੂੰ ਹੋਵੇਗਾ।
ਇਸ ਮੌਕੇ ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ ਤੇ ਗ੍ਰਾਮੀਣ), ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਲਾਭਪਾਤਰੀ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਜਲ ਜੀਵਨ ਮਿਸ਼ਨ/ਸਵੱਛ ਭਾਰਤ ਮਿਸ਼ਨ-ਗ੍ਰਾਮੀਣ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਹੈਲਥ ਤੇ ਵੈਲਨੈਸ ਕੇਂਦਰ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਲਾਭਪਾਤਰੀਆਂ ਤੋਂ ਇਲਾਵਾ ਜਿਲੇ ਦੇ ਤਿੰਨੇ ਬਲਾਕਾਂ ਦੇ ਸਰਪੰਚ/ਪੰਚ ਸ਼ਾਮਿਲ ਸਨ।
ਇਸ ਮੌਕੇ ਲਾਭਪਾਤਰੀਆਂ ਨੇ ਆਨਲਾਈਨ ਇਸ ਸਮੁੱਚੇ ਸਮਾਗਮ ਦਾ ਆਨੰਦ ਮਾਣਿਆ ਅਤੇ ਆਪਣੇ ਨਾਲ ਸਬੰਧਤ ਕੇਂਦਰੀ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਜਸਪ੍ਰੀਤ ਕੌਰ ਸਰਾਂ, ਗੁਰਪ੍ਰੀਤ ਸਿੰਘ ਜਲ ਸਪਲਾਈ ਵਿਭਾਗ,ਐੱਸ.ਐੱਮ.ਓ ਡਾ. ਚੰਦਰ ਸ਼ੇਖਰ, ਪ੍ਰਵੇਸ਼ ਰਿਹਾਨ, ਕੁਲਵਿੰਦਰ ਸਿੰਘ ਐੱਲ.ਡੀ.ਐੱਮ, ਗੁਰਸ਼ਵਿੰਦਰ ਸਿੰਘ ਪ੍ਰਧਾਨ ਸਰਪੰਚ ਯੂਨੀਅਨ, ਕੁਲਦੀਪ ਸਿੰਘ ਸਮੇਤ ਵੱਖ ਵੱਖ ਬੁਲਾਰਿਆ ਨੇ ਵੱਖ ਵੱਖ ਕੇਂਦਰੀ ਸਕੀਮਾਂ ਅਤੇ ਉਨ੍ਹਾ ਤੋਂ ਕਿਸ ਤਰ੍ਹਾਂ ਲਾਭ ਲੈਣਾ ਹੈ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ। ਸਟੇਜ ਸੰਚਾਲਨ ਸ੍ਰੀ ਜਸਬੀਰ ਸਿੰਘ ਜੱਸੀ ਵੱਲੋਂ ਕੀਤਾ ਗਿਆ।
ਇਸ ਮੌਕੇ ਜਿਲਾ ਪ੍ਰੀਸ਼ਦ ਦੇ ਚੇਅਰਮੈਨ ਮੈਡਮ ਕਿਰਨਜੀਤ ਕੌਰ, ਆਜ਼ਾਦ ਦਵਿੰਦਰ ਸਿੰਘ ਡੀ.ਐਸ.ਪੀ, ਸੰਦੀਪ ਸਿੰਘ ਐੱਸ.ਐੱਚ.ਓ ਸਿਟੀ, ਪ੍ਰਭਚਰਨ ਸਿੰਘ ਸੁਪਰਡੈਂਟ ਹਾਜਰ ਸਨ।