Karan Aujla-Honey Singh Notice Punjab Women Commision: ਹਨੀ ਸਿੰਘ ਅਤੇ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਨੇ ਅਸ਼ਲੀਲ ਭਾਸ਼ਾ ਨੂੰ ਲੈ ਕੇ ਡੀਜੀਪੀ ਨੂੰ ਲਿਖਿਆ ਪੱਤਰ
Karan Aujla-Honey Singh Notice Punjab Women Commision: ਤੁਹਾਨੂੰ ਦੱਸ ਦੇਈਏ ਕਿ ਪੰਜਾਬ ਮਹਿਲਾ ਕਮਿਸ਼ਨ ਨੇ ਗਾਇਕ ਯੋ-ਯੋ ਹਨੀ ਸਿੰਘ ਅਤੇ ਗਾਇਕ ਕਰਨ ਔਜਲਾ ਵਿਰੁੱਧ ਖੁਦ ਨੋਟਿਸ ਲਿਆ ਹੈ। ਇਸ ਤੋਂ ਇਲਾਵਾ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਦੇ DGP ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਚੰਡੀਗੜ੍ਹ- ਪੰਜਾਬੀ ਗਾਇਕ ਕਰਨ ਔਜਲਾ ਅਤੇ ਯੋਯੋ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਤੋਂ ਇਲਾਵਾ, ਇਸ ਸਬੰਧ ਵਿੱਚ ਕਾਰਵਾਈ ਲਈ ਪੰਜਾਬ ਦੇ DGP ਨੂੰ ਇੱਕ ਪੱਤਰ ਲਿਖਿਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਮਹਿਲਾ ਕਮਿਸ਼ਨ ਨੇ ਗਾਇਕ ਯੋ-ਯੋ ਹਨੀ ਸਿੰਘ ਅਤੇ ਗਾਇਕ ਕਰਨ ਔਜਲਾ ਵਿਰੁੱਧ ਖੁਦ ਨੋਟਿਸ ਲਿਆ ਹੈ। ਇਸ ਤੋਂ ਇਲਾਵਾ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ। ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਨੂੰ ਸੋਮਵਾਰ, 11 ਅਗਸਤ ਨੂੰ ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪੰਜਾਬ ਮਹਿਲਾ ਕਮਿਸ਼ਨ ਨੇ ਯੋ-ਯੋ ਹਨੀ ਸਿੰਘ ਦੇ ਗੀਤ ‘ਮਿਲੀਅਨੇਅਰ’ ਅਤੇ ਕਰਨ ਔਜਲਾ ਦੇ ਗੀਤ ‘ਐਮਐਸ ਗਬਰੂ’ ‘ਤੇ ਇਤਰਾਜ਼ ਜਤਾਇਆ ਹੈ। ਮਹਿਲਾ ਕਮਿਸ਼ਨ ਨੇ ਕਿਹਾ ਹੈ ਕਿ ਇਨ੍ਹਾਂ ਦੋਵਾਂ ਗੀਤਾਂ ਵਿੱਚ ਵਰਤੇ ਗਏ ਸ਼ਬਦ ਔਰਤਾਂ ਦੀ ਸ਼ਾਨ ਦੇ ਵਿਰੁੱਧ ਹਨ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ DGP ਨੂੰ ਦੋ ਪੱਤਰ ਲਿਖੇ ਹਨ ਅਤੇ ਪਹਿਲੇ ਪੱਤਰ ਦੇ ਵਿੱਚ ਕਿਹਾ ਗਿਆ ਹੈ ਕਿ ਯੋ ਯੋ ਹਨੀ ਸਿੰਘ ਦਾ ਗੀਤ ‘ਮਿਲੀਅਨੇਅਰ’ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਇਸ ਗੀਤ ਦੇ ਵਿੱਚ ਉਸ ਨੇ ਔਰਤਾਂ ਦੇ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ।
ਇਸੇ ਤਰ੍ਹਾਂ ਦੂਜੇ ਪੱਤਰ ਦੇ ਵਿੱਚ ਕਮਿਸ਼ਨ ਨੇ ਕਰਨ ਔਜਲਾ ਦੇ ਗੀਤ ‘ਐਮਐਮ ਗਬਰੂ’ ਦਾ ਵੀ ਜ਼ਿਕਰ ਕੀਤਾ ਹੈ। ਕਮਿਸ਼ਨ ਨੇ ਇਹ ਕਿਹਾ ਕਿ ਇਹ ਗੀਤ ਸੋਸ਼ਲ ਮੀਡੀਆ ‘ਤੇ ਵੀ ਇਹ ਵਾਇਰਲ ਹੋ ਰਿਹਾ ਹੈ ਅਤੇ ਇਸ ਦੇ ਵਿੱਚ ਵਿਚ ਵੀ ਔਰਤਾਂ ਦੇ ਲਈ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਪੂਰੀ ਹੀ ਤਰ੍ਹਾਂ ਇਤਰਾਜ਼ਯੋਗ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।