7 ਜੂਨ – (ਪੰਜਾਬ ਡਾਇਰੀ) ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ , ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵਿਭਾਗ ਨੇ ਅੱਜ ਸਵੇਰੇ ਤਿੰਨ ਵਜੇ ਅਮਲੋਹ ਬਣੇ ਘਰ ਤੋਂ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਤਿੰਨ ਵਜੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂ ਵਿਜੀਲੈਂਸ ਨੇ ਅਮਲੋਹ ਤੋਂ ਗ੍ਰਿਫਤਾਰ ਕਰਕੇ ਵਿਜੀਲੈਂਸ ਹੈੱਡ ਦਫ਼ਤਰ ਲੈ ਗਏ ਹਨ ਤੇ ਨਾਲ ਹੀ ਦੋ ਓ ਐਸ ਡੀ ਵੀ ਗ੍ਰਿਫਤਾਰ ਕੀਤੇ ਹਨ ਉਸ ਦੇ ਨਾਲ ਕਥਿਤ ਤੌਰ ‘ਤੇ ਸਹਾਇਕ ਵਜੋਂ ਕੰਮ ਕਰ ਰਹੇ ਸਥਾਨਕ ਪੱਤਰਕਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਂਗਰਸ ਸਰਕਾਰ ਦੌਰਾਨ ਸਾਧੂ ਸਿੰਘ ਧਰਮਸੋਤ ਮੰਤਰੀ ਸਨ ਤੇ ਉਸ ਸਮੇਂ ਨੇ 25000 ਦਰਖਤ ਕੱਟਣ ਬਦਲੇ 500 ਰੁਪਏ ਪ੍ਰਤੀ ਦਰਖਤ ਰਿਸ਼ਵਤ ਲਈ ਗਈ ਸੀ ਤੇ ਇਸ ਦੇ ਨਾਲ ਹੀ ਨਵੇਂ ਦਰਖਤ ਲਾਉਣ ਬਦਲੇ ਵੀ ਰਿਸ਼ਵਤ ਲਈ ਜਾਂਦੀ ਸੀ
ਇਸ ਪੂਰੇ ਮਾਮਲੇ ਵਿੱਚ ਧਰਮਸੋਤ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਦੋਵੇਂ ਖੋਜ ਦੇ ਓ.ਐਸ.ਡੀਜ਼ ਦੱਸੇ ਜਾ ਰਹੇ ਹਨ। ਪਹਿਲਾ ਚਮਕੌਰ ਸਿੰਘ ਜਿਸਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਦੂਜਾ ਕਮਲਜੀਤ ਸਿੰਘ ਜਿਸਨੂੰ ਖੰਨਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਮਲਜੀਤ ਸਿੰਘ ਇੱਕ ਵੈੱਬ ਚੈਨਲ ਦਾ ਪੱਤਰਕਾਰ ਵੀ ਸੀ ਅਤੇ ਇਸ ਲਈ ਦਲਾਲੀ ਕਰਦਾ ਸੀ।ਜਦੋਂ ਬੀਤੇ ਦਿਨ ਡੀ.ਐਫ.ਓ ਅਤੇ ਉਸਦੇ ਸਾਥੀ ਠੇਕੇਦਾਰ ਨੂੰ ਵਿਜੀਲੈਂਸ ਨੇ ਕਾਬੂ ਕੀਤਾ ਸੀ। ਉਸ ਕੋਲੋਂ ਪੁੱਛਗਿੱਛ ਦੌਰਾਨ ਕਈ ਗੱਲਾਂ ਸਾਹਮਣੇ ਆਈਆਂ। ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਪਿਛਲੇ ਸਾਲਾਂ ਵਿੱਚ ਜੰਗਲਾਤ ਵਿਭਾਗ ਵਿੱਚ ਕਈ ਧਾਂਦਲੀਆਂ ਹੋਈਆਂ ਹਨ। ਜਿਸ ਵਿੱਚ ਹਰ ਇੱਕ ਦੇ ਮੰਤਰੀ ਧਰਮਸੋਤ ਦਾ ਨਾਂ ਸਾਹਮਣੇ ਆਇਆ ਸੀ ਕਿ ਦਰੱਖਤ ਕੱਟਣ ਦੇ ਬਦਲੇ ਕਿੰਨੀ ਰਿਸ਼ਵਤ ਲਈ ਗਈ ਸੀ, ਇਸ ਵਿੱਚ ਕੌਣ-ਕੌਣ ਸ਼ਾਮਲ ਸਨ?
ਸਾਬਕਾ ਕੈਬਿਨੇਟ ਮੰਤਰੀ ਧਰਮਸੋਤ ‘ਤੇ ਹੁਣ ਤੱਕ 3 ਕਰੋੜ ਲੈਣ ਦੇ ਇਲਜ਼ਾਮ ਲੱਗੇ ਹਨ। ਨਵੇਂ ਬੂਟੇ ਲਗਾਉਣ ‘ਤੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਹੈ। ਇੱਕ ਸਾਲ ਚ ਕਰੀਬ 25 ਹਜ਼ਾਰ ਦਰੱਖ਼ਤ ਕੱਟੇ ਗਏ। ਪੁੱਛਗਿੱਛ ਦੌਰਾਨ DFO ਤੇ ਠੇਕੇਦਾਰ ਨੇ ਵਿਜੀਲੈਂਸ ਨੂੰ ਦੱਸਿਆ ਹੈ। DFO ਤੇ ਠੇਕੇਦਾਰ ਰਿਸ਼ਤਵਤਖੋਰੀ ਦੇ ਇਲਜ਼ਾਮਾਂ ‘ਚ ਗ੍ਰਿਫ਼ਤਾਰ ਹੈ। ਨਿਸ਼ਾਨਦੇਹੀ ਅਤੇ ਸਬੂਤਾਂ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਗਿਆ। ਵਿਜੀਲੈਂਸ ਨੇ ਧਰਮਸੋਤ ਅਤੇ 2 OSD ਗ੍ਰਿਫ਼ਤਾਰ ਕੀਤੇ ਹਨ।
ਹਿੰਦੁਸਤਾਨ ਟਾਈਮਜ਼ ਮੁਤਾਬਿਕ ਵੇਰਵਿਆਂ ਦੀ ਪੁਸ਼ਟੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬਿਊਰੋ ਨੇ ਸਾਬਕਾ ਮੰਤਰੀ ਵਿਰੁੱਧ ਬਹੁਤ ਸਾਰੇ ਸਬੂਤ ਇਕੱਠੇ ਕੀਤੇ ਸਨ, ਜਦੋਂ ਉਨ੍ਹਾਂ ਨੇ ਪਿਛਲੇ ਹਫਤੇ ਇੱਕ ਡਵੀਜ਼ਨਲ ਜੰਗਲਾਤ ਅਧਿਕਾਰੀ ਗੁਰਨਾਮਪ੍ਰੀਤ ਸਿੰਘ ਅਤੇ ਇੱਕ ਹੋਰ ਵਿਅਕਤੀ, ਹਰਮਿੰਦਰ ਸਿੰਘ ਹੰਮੀ ਨੂੰ ਗ੍ਰਿਫਤਾਰ ਕੀਤਾ ਸੀ, ਜਿਸਦੇ ਬਾਰੇ ਕਿਹਾ ਜਾਂਦਾ ਹੈ ਕਿ ਉਸਨੇ ਧਰਮਸੋਤ ਨੂੰ ਵੱਡੀ ਰਿਸ਼ਵਤ ਦਿੱਤੀ ਸੀ। ਹੰਮੀ, ਸਹਾਇਕ ਵੱਜੋਂ ਕੰਮ ਕਰ ਰਹੇ ਪੱਤਰਕਾਰ ਰਾਹੀਂ ਧਰਮਸੋਤ ਨੂੰ ਰਿਸ਼ਵਤ ਦੇ ਰਿਹਾ ਸੀ।
ਜ਼ਿਕਰਯੋਗ ਹੈ ਕਿ ਸਾਧੂ ਨੂੰ ਕੈਪਟਨ ਅਮਰਿੰਦਰ ਦੇ ਕਾਰਜਕਾਲ ਦੌਰਾਨ ਆਈਏਐਸ ਅਧਿਕਾਰੀ ਕ੍ਰਿਪਾ ਸ਼ੰਕਰ ਸਰੋਜ ਦੁਆਰਾ ਸਕਾਲਰਸ਼ਿਪ ਘੁਟਾਲੇ ਵਿੱਚ ਮੁਲਜ਼ਮ ਠਹਿਰਾਇਆ ਗਿਆ ਸੀ, ਪਰ ਉਸਨੂੰ “ਕਲੀਨ ਚਿੱਟ” ਦੇ ਦਿੱਤੀ ਗਈ ਸੀ।
ਰਿਪੋਰਟ ਨੇ ਦੱਸਿਆ ਕਿ ਹਾਲਾਂਕਿ, ਜੰਗਲਾਤ ਅਤੇ ਸਮਾਜ ਭਲਾਈ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਵਿੱਚ ਉਸਦੀ ਸ਼ਮੂਲੀਅਤ ਦੇ ਕਾਫ਼ੀ ਸਬੂਤ ਸਨ। ਇਹ ਕਾਰਵਾਈ ਵੀ ਮੁੱਖ ਮੰਤਰੀ ਵੱਲੋਂ ਆਈਪੀਐਸ ਅਧਿਕਾਰੀ ਈਸ਼ਵਰ ਸਿੰਘ ਨੂੰ ਵਿਜੀਲੈਂਸ ਬਿਊਰੋ ਤੋਂ ਹਟਾ ਕੇ ਇੱਕ ਹੋਰ ਅਧਿਕਾਰੀ ਏਡੀਜੀਪੀ ਵਰਿੰਦਰ ਕੁਮਾਰ ਨੂੰ ਮੁੱਖ ਡਾਇਰੈਕਟਰ ਵਜੋਂ ਤਾਇਨਾਤ ਕਰਨ ਤੋਂ ਇੱਕ ਹਫ਼ਤੇ ਬਾਅਦ ਹੋਈ ਹੈ। ਆਪਣੀ ਕਾਰਗੁਜ਼ਾਰੀ ਲਈ ਜਾਣੇ ਜਾਂਦੇ ਵਰਿੰਦਰ ਨੇ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸਟੇਟ ਇੰਟੈਲੀਜੈਂਸ ਦੇ ਮੁਖੀ ਵਜੋਂ ਕੰਮ ਕੀਤਾ ਸੀ ਅਤੇ ਵਿਧਾਇਕਾਂ ਅਤੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਦਾ ਡੋਜ਼ੀਅਰ ਬਣਾਇਆ ਸੀ, ਪਰ ਕਾਂਗਰਸ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ, ਇਹ ਦਾਅਵਾ ਕੀਤਾ ਗਿਆ ਹੈ।
ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਤੋਂ ਦਾਅਵਾ ਕੀਤਾ ਹੈ ਕਿ ਹੁਣ ਮਾਨ ਸਰਕਾਰ ਖਾਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਧਰਮਸੋਤ ਦੀ ਗ੍ਰਿਫਤਾਰੀ ਲਈ ਸਿਆਸੀ ਮਨਜ਼ੂਰੀ ਬੀਤੀ ਰਾਤ ਮੁੱਖ ਮੰਤਰੀ ਨੇ ਦਿੱਤੀ ਸੀ, ਜਿਸ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਜਦੋਂ ਉਹ “ਆਪਣੇ ਹੀ ਕੈਬਨਿਟ ਮੰਤਰੀ (ਵਿਜੇ ਸਿੰਗਲਾ) ਦੀ ਗ੍ਰਿਫਤਾਰੀ ਯਕੀਨੀ ਬਣਾ ਸਕਦੇ ਹਨ, ਤਾਂ ਭ੍ਰਿਸ਼ਟਾਚਾਰ ਲਈ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ”।
ਧਰਮਸੋਤ ਦੀ ਗ੍ਰਿਫ਼ਤਾਰੀ ‘ਤੇ ਕਾਂਗਰਸ ਨੇ ਸਵਾਲ ਚੁੱਕੇ ਹਨ। ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ‘ਧਰਮਸੋਤ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਹੈ। ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰੀ ਦੀ ਟਾਈਮਿੰਗ ‘ਤੇ ਵੀ ਚੁੱਕੇ ਸਵਾਲ ਚੁੱਕਦਿਆਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ‘ਚ ਸਿਆਸੀ ਫਾਇਦਾ ਲੈਣ ਲਈ ਗ੍ਰਿਫ਼ਤਾਰੀ ਕੀਤੀ ਗਈ ਹੈ।’