ਚੰਡੀਗੜ੍ਹ, 23 ਜੂਨ – (ਪੰਜਾਬ ਡਾਇਰੀ) ਪਨਬੱਸ, ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੱਚੇ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਦਾ ਪ੍ਰੋਗਰਾਮ ਦਾ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਤਨਖਾਹ ਪਾਉਣ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੇ ਆਪਣਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਕੱਚੇ ਮੁਲਾਜ਼ਮ ਪਿਛਲੇ ਦੋ ਮਹੀਨਿਆਂ ਦੀ ਬਕਾਇਆ ਤਨਖਾਹ ਜਾਰੀ ਕਰਨ ਦੀ ਮੰਗ ਕਰ ਰਹੇ ਸਨ। ਸਰਕਾਰ ਦੇ ਰਵੱਈਏ ਤੋਂ ਦੁਖੀ ਕੱਚੇ ਮੁਲਾਜ਼ਮਾਂ ਨੇ ਅੱਜ ਬਾਅਦ ਦੁਪਹਿਰ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ।