ਲੁਧਿਆਣਾ, 23 ਜੂਨ – (ਪੰਜਾਬ ਡਾਇਰੀ) ਹਰਿਆਣਾ ਦੇ ਕਰਨਾਲ ਜ਼ਿਲ੍ਹੇ ਤੋਂ ਪਿਛਲੇ ਮਹੀਨੇ ਜ਼ਬਤ ਕੀਤੇ ਆਈਈਡੀ ਨਾਲ ਸਬੰਧਤ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਕੌਮੀ ਜਾਂਚ ਏਜੰਸੀ ਐਨ.ਆਈ.ਏ. ਨੇ ਬੁੱਧਵਾਰ ਨੂੰ ਪੰਜਾਬ ਵਿੱਚ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ਜ਼ਿਲਿਆਂ ‘ਚ 7 ਥਾਵਾਂ ’ਤੇ ਛਾਪੇਮਾਰੀ ਦੌਰਾਨ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਨਾਲ ਸਬੰਧਤ ਦਸਤਾਵੇਜ਼ ਅਤੇ ਡਿਜੀਟਲ ਉਪਕਰਨ ਜ਼ਬਤ ਕੀਤੇ ਗਏ ਹਨ।
ਪਤਾ ਲੱਗਾ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਪਾਕਿਸਤਾਨ ਸਥਿਤ ਸੰਚਾਲਕ ਰਿੰਦਾ ਨੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਇਸ਼ਾਰੇ ‘ਤੇ ਭਾਰਤ ਨੂੰ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਪਹੁੰਚਾਇਆ ਸੀ।

Big News-ਅੱਤਵਾਦੀ ਰਿੰਦਾ ਨਾਲ ਸਬੰਧਤ ਦਸਤਾਵੇਜ਼ ਬਰਾਮਦ, ਪੰਜਾਬ ‘ਚ ਐਨਆਈਏ ਦੀ ਰੇਡ,
previous post