Big News- ਫੋਕਲ ਪੁਆਇੰਟ ਇਲਾਕੇ ‘ਚ ਲੱਗੀ ਭਿਆਨਕ ਅੱਗ
ਅੰਮ੍ਰਿਤਸਰ, 30 ਜੂਨ – (ਪੰਜਾਬ ਡਾਇਰੀ) ਅੰਮ੍ਰਿਤਸਰ ਦੇ ਫੋਕਲ ਪੁਆਇੰਟ ਸਥਿਤ ਕੈਮੀਕਲ ਤੇ ਪੇਂਟ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦੇ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਰਿਹਾਇਸ਼ੀ ਖੇਤਰ ਵਿੱਚ ਕੈਮੀਕਲ ਫੈਕਟਰੀਆਂ ਤੋਂ ਲੋਕ ਕਾਫੀ ਪਰੇਸ਼ਾਨ ਹਨ ਤੇ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਫੋਕਲ ਪੁਆਇੰਟ ਤੋਂ ਖ਼ਤਰਾ ਹੈ। ਪ੍ਰਸ਼ਾਸਨ ਨਾਲ ਗੱਲ ਕਰਨ ਦੇ ਬਾਵਜੂਦ ਫੈਕਟਰੀਆਂ ਨੂੰ ਸ਼ਿਫਟ ਨਹੀਂ ਕੀਤਾ ਜਾ ਰਿਹਾ ਹੈ। ਫੋਕਲ ਪੁਆਇੰਟ ਨੂੰ ਸ਼ਹਿਰ ਤੋਂ ਬਾਹਰ ਲਿਜਾਇਆ ਜਾਵੇ।