Breaking News- ਮੂਸੇਵਾਲਾ ਕਤਲ ਕੇਸ ‘ਚ ਫਾਰਚੂਨਰ ਦੇਣ ਵਾਲਾ ਸਟੱਡ ਫਾਰਮ ਦਾ ਮਾਲਕ ਗ੍ਰਿਫਤਾਰ, 3 ਹੋਰ ਫਰਾਰ
ਚੰਡੀਗੜ੍ਹ, 30 ਜੂਨ – (ਪੰਜਾਬ ਡਾਇਰੀ) ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲੁਧਿਆਣਾ ਪੁਲਿਸ ਦੇ ਵਲੋਂ ਇੱਕ ਹੋਰ ਮੁਲਜ਼ਮ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ। ਮੁਲਜ਼ਮ ਦੀ ਪਛਾਣ ਸਤਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਤਲਵੰਡੀ ਰਾਏ ਦਾਦੂ ਤਹਿਸੀਲ ਅਜਨਾਲਾ ਜ਼ਿਲ੍ਹਾਂ ਅੰਮ੍ਰਿਤਸਰ ਵਜੋਂ ਹੋਈ ਹੈ। ਕੌਸ਼ਤਭ ਸ਼ਰਮਾ ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ ਨੇ ਦੱਸਿਆ ਕਿ, ਮੁਲਜ਼ਮ ਦੇ ਕਬਜ਼ੇ ਵਿੱਚੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਅਸਲਾ ਸਪਲਾਈ ਵਿੱਚ ਵਰਤੀ ਫਾਰਚੂਨਰ ਕਾਰ, 1 ਪਿਸਤੌਲ ਦੇਸੀ ਕੱਟਾ 315 ਬੋਰ, 2 ਰੌਂਦ ਜਿੰਦਾ 315 ਬੋਰ ਬਰਾਮਦ ਕੀਤੇ ਗਏ ਹਨ।
ਜਦੋਂਕਿ 3 ਮੁਲਜ਼ਮ ਮਨਦੀਪ ਸਿੰਘ ਉਰਫ ਤੂਫਾਨ ਪੁੱਤਰ ਹਰਭਜਨ ਸਿੰਘ ਵਾਸੀ ਪੂਰਣ ਦਾ ਕੋਠਾ ਬਟਾਲਾ ਜ਼ਿਲ੍ਹਾਂ ਗੁਰਦਾਸਪੁਰ, ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਮੱਦ ਥਾਣਾ ਖੁਲਚੀਆਂ ਜ਼ਿਲ੍ਹਾਂ ਅੰਮ੍ਰਿਤਸਰ ਅਤੇ ਇੱਕ ਅਣਪਛਾਤਾ ਵਿਅਕਤੀ ਫਰਾਰ ਹੋ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।