Image default
ਤਾਜਾ ਖਬਰਾਂ

Big News- ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Big News- ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਜਲੰਧਰ, 1 ਜੁਲਾਈ – (ਪੰਜਾਬ ਡਾਇਰੀ) ਪਠਾਨਕੋਟ ਬਾਈਪਾਸ ‘ਤੇ ਇੱਕ ਮੋਟਰਸਾਈਕਲ ਸਵਾਰ ਨੂੰ ਟਿੱਪਰ ਨੇ ਟੱਕਰ ਮਾਰਨ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਟਿੱਪਰ ਚਾਲਕ, ਟਿੱਪਰ ਨੂੰ ਭਜਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਕੁਝ ਦੇਰ ਬਾਅਦ ਟਿੱਪਰ ਅਤੇ ਉਸ ਦੇ ਡਰਾਈਵਰ ਨੂੰ ਕਾਬੂ ਕਰ ਲਿਆ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ‘ਤੇ ਸਵਾਰ ਵਿਅਕਤੀ ਸ਼ਾਇਦ ਸਵੇਰੇ ਡਿਊਟੀ ‘ਤੇ ਜਾ ਰਿਹਾ ਸੀ, ਮੋਟਰਸਾਈਕਲ ਸਵਾਰ ਟਿੱਪਰ ਹੇਠਾਂ ਇੰਨੀ ਬੁਰੀ ਤਰ੍ਹਾਂ ਕੁਚਲਿਆ ਗਿਆ ਕਿ ਉਸ ਦੀ ਪਛਾਣ ਨਹੀਂ ਹੋ ਸਕੀ।
ਪੁਲੀਸ ਨੇ ਜਦੋਂ ਲਾਸ਼ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਪਰ ਪੁਲੀਸ ਨੂੰ ਇੱਕ ਮੋਬਾਈਲ ਫੋਨ ਮਿਲਿਆ। ਜਿਸ ਵਿਚ ਫੋਨ ਕਰਨ ਤੇ ਤਾ ਲੱਗਾ ਹੈ ਕਿ ਨੌਜਵਾਨ ਮੂਲ ਰੂਪ ਵਿੱਚ ਜ਼ਿਲ੍ਹਾ ਕਾਂਗੜਾ ਦੇ ਪਿੰਡ ਪਲਾਹੀ ਦਾ ਰਹਿਣ ਵਾਲਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਤੋਂ ਬਾਅਦ ਘਟਨਾ ਦੀ ਸੂਚਨਾ ਤੁਰੰਤ ਕੰਟਰੋਲ ਰੂਮ ਨੂੰ ਦਿੱਤੀ ਗਈ।

Related posts

Breaking News – ਬਾਬਾ ਰੋਡੇ ਸ਼ਾਹ ਦਾ ਭੰਡਾਰਾ 15 ਮਾਰਚ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ

punjabdiary

ਵੱਡੀ ਖ਼ਬਰ – ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ, ਪੜ੍ਹੋ ਪੂਰੀ ਖ਼ਬਰ

punjabdiary

Breaking- ਅੱਜ ਭਗਵੰਤ ਮਾਨ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ.ਰਾਜਿੰਦਰ ਪ੍ਰਸਾਦ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਨਿਮਰਤਾ ਪੂਰਨ ਪ੍ਰਣਾਮ ਕੀਤਾ

punjabdiary

Leave a Comment