Breaking News- CM ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਹਾਈ ਕੋਰਟ ਨੇ ਦਿੱਤੀ ਜ਼ਮਾਨਤ
ਚੰਡੀਗੜ੍ਹ , 1 ਜੁਲਾਈ – (ਪੰਜਾਬ ਡਾਇਰੀ) ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਭੁਪਿੰਦਰ ਸਿੰਘ ਹਨੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਹਨੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਸੀ।
ਬੀਤੇ ਦਿਨੀ ਜਸਟਿਸ ਅਰਵਿੰਦ ਸਾਂਗਵਾਨ ਨੇ ਹਨੀ ਐਂਡ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਬਿਪਿਨ ਘਈ ਦਾ ਪੱਖ ਸੁਣਨ ਤੋਂ ਬਾਅਦ ਭੁਪਿੰਦਰ ਸਿੰਘ ਤੇ ਦਾਇਰ ਇਸ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੁਪਿੰਦਰ ਸਿੰਘ ਹਨੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ।