Breaking News- ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣ ਲਈ ਭਾਜਪਾ ਦੇ ਉਮੀਦਵਾਰ ਦਾ ਸਮਰਥਨ ਕਰਨ ਦਾ ਐਲਾਨ
ਚੰਡੀਗੜ੍ਹ , 1 ਜੁਲਾਈ – (ਪੰਜਾਬ ਡਾਇਰੀ) ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣ ਲਈ ਭਾਜਪਾ ਦੇ ਉਮੀਦਵਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਾਜਪਾ ਨੇ ਦਰੋਪਦੀ ਮੁਰਮੂ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਬਣਾਇਆ ਹੈ। ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਨਾਲ ਨਹੀਂ ਜਾ ਸਕਦੇ।
ਕਾਂਗਰਸ ਨੇ ਸਿੱਖਾਂ ‘ਤੇ ਕਈ ਅੱਤਿਆਚਾਰ ਕੀਤੇ ਹਨ। ਇਸ ਤੋਂ ਇਲਾਵਾ ਦ੍ਰੋਪਦੀ ਮੁਰਮੂ ਐਸਟੀ ਭਾਈਚਾਰੇ ਤੋਂ ਆਉਂਦੀ ਹੈ। ਦ੍ਰੋਪਦੀ ਮੁਰਮੂ ਦਾ ਸਮਰਥਨ ਕਰ ਰਹੇ ਹਨ।ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਜਿਹੜੀ ਪਾਰਟੀ ਨੇ ਕਤਲੇਆਮ ਕੀਤਾ ਹੈ ਉਸ ਨਾਲ ਅਸੀਂ ਕਦੇ ਵੀ ਨਹੀਂ ਜਾ ਸਕਦੇ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਹਮੇਸ਼ਾ ਘੱਟ ਗਿਣਤੀਆ ਨਾਲ ਅਤੇ ਕਮਜ਼ੋਰ ਵਰਗਾਂ ਨਾਲ ਖੜ੍ਹਦਾ ਹੈ।