Big News- PM ਮੋਦੀ ਖਿਲਾਫ ਭੱਦੀ ਟਿੱਪਣੀ ਕਰਨ ਵਾਲਾ ਯੂਪੀ ਦੇ ਬਦਾਊਂ ਤੋਂ ਗ੍ਰਿਫਤਾਰ
ਕੋਟਕਪੂਰਾ, 2 ਜੁਲਾਈ – (ਪੰਜਾਬ ਡਾਇਰੀ) ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਬਦਾਊਂ ਜ਼ਿਲ੍ਹੇ ਦੇ ਸਹਿਸਵਨ ਕੋਤਵਾਲੀ ਇਲਾਕੇ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਆਈਟੀ ਐਕਟ ਦੀ ਧਾਰਾ 67 ਦੇ ਤਹਿਤ ਐਫਆਈਆਰ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਕੋਤਵਾਲੀ ਦੇ ਇੰਚਾਰਜ ਨੇ ਦੱਸਿਆ ਕਿ ਦੋਸ਼ੀ ਰੇਹਾਨ ਨੂੰ ਗ੍ਰਿਫਤਾਰ ਕਰਕੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਜੇਲ ਭੇਜ ਦਿੱਤਾ ਗਿਆ ਹੈ।
ਸਹਿਸਵਾਨ ਕੋਤਵਾਲੀ ਇੰਚਾਰਜ ਸੰਜੀਵ ਕੁਮਾਰ ਸ਼ੁਕਲਾ ਨੇ ਦੱਸਿਆ ਕਿ ਕੋਤਵਾਲੀ ਵਿੱਚ ਤਾਇਨਾਤ ਸਬ-ਇੰਸਪੈਕਟਰ ਰਾਜੇਸ਼ ਕੁਮਾਰ ਦੀ ਤਰਫ਼ੋਂ ਭੱਦੀ ਟਿੱਪਣੀ ਕਰਨ ਵਾਲੇ ਨੌਜਵਾਨ ਖ਼ਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕੋਤਵਾਲੀ ਇਲਾਕੇ ਦੇ ਪਿੰਡ ਨਦਿਆਲ ਦੇ ਰਹਿਣ ਵਾਲੇ 30 ਸਾਲਾ ਰੇਹਾਨ ਨੇ ਫੇਸਬੁੱਕ ‘ਤੇ ਪ੍ਰਧਾਨ ਮੰਤਰੀ ਖਿਲਾਫ ਭੱਦੀ ਟਿੱਪਣੀ ਕਰਨ ਦਾ ਦੋਸ਼ ਹੈ।