Breaking News- ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਮੁਆਵਜ਼ਾ ਦਿਵਾਉਣ ਲਈ ਲਗਾਇਆ ਧਰਨਾ ਬਦਲ ਕਿ 18 ਜੁਲਾਈ ਕੀਤਾ
ਫਰੀਦਕੋਟ, 5 ਜੁਲਾਈ – (ਪੰਜਾਬ ਡਾਇਰੀ) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸ. ਬੋਹੜ ਸਿੰਘ ਰੁਪੱਈਆ ਵਾਲਾ ਦੀ ਅਗਵਾਈ ਵਿੱਚ ਕਿਸਾਨਾਂ ਦੀ ਪ੍ਰਸ਼ਾਸ਼ਨ ਨਾਲ ਮੀਟਿੰਗ ਹੋਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੋਹੜ ਸਿੰਘ ਰੁਪੱਈਆ ਵਾਲਾ ਨੇ DC ਦਫਤਰ ਫ਼ਰੀਦਕੋਟ ਵਿਖੇ 10 ਜੂਨ ਤੋਂ ਅਣਮਿੱਥੇ ਸਮੇਂ ਲਈ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਮੁਆਵਜ਼ਾ ਦਿਵਾਉਣ ਲਈ ਲੱਗੇ ਧਰਨੇ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਵਫਦ ਨਾਲ ਤੀਜੀ ਮੀਟਿੰਗ ਵਿੱਚ ਹੋਈ ਹੈ ਜਿਸ ਵਿੱਚ ਪ੍ਰਸ਼ਾਸਨ ਵੱਲੋ ਕਿਸਾਨਾਂ ਦੀਆਂ ਕੁੱਝ ਮੰਗਾਂ ਨੂੰ ਫੌਰੀ ਤੌਰ ਤੇ ਮੰਨਦੇ ਹੋਏ ਕੁੱਝ ਮੁਆਵਜ਼ਾ ਰਾਸ਼ੀ ਸ਼ਹੀਦ ਕਿਸਾਨ ਦੇ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਗਈ ਹੈ। ਅਤੇ ਬਾਕੀ ਦੀਆਂ ਰਹਿੰਦੀਆਂ ਮੰਗਾਂ ਸ਼ਹੀਦਾ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜ਼ਾ ਅਤੇ ਹਰ ਇੱਕ ਸ਼ਹੀਦ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਵੀ ਜਲਦੀ ਹੀ ਪੂਰਾ ਕਰਨ ਦਾ ਵਫਦ ਵੱਲੋ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਵਾਇਆ ਗਿਆ ਹੈ। ਬੋਹੜ ਸਿੰਘ ਰੁਪੱਈਆ ਵਾਲਾ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਕਿਯੂ ਏਕਤਾ ਸਿੱਧੂਪੁਰ ਵੱਲੋ ਜੋ ਅਣਮਿੱਥੇ ਸਮੇਂ ਲਈ 6 ਜੂਨ ਤੋਂ DC ਫ਼ਰੀਦਕੋਟ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆਂ ਗਿਆ ਸੀ ਉਸ ਨੂੰ ਪ੍ਰਸ਼ਾਸ਼ਨ ਵੱਲੋ ਬਾਕੀ ਰਹਿੰਦਿਆਂ ਮੰਗਾਂ ਨੂੰ ਵੀ ਜਲਦੀ ਪੂਰਾ ਕਰਨ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ 6 ਜੁਲਾਈ ਤੋਂ ਬਦਲ ਕੇ 18 ਜੁਲਾਈ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਕਰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਉਹਨਾਂ ਦਾ ਬਣਦਾ ਹੱਕ ਜਲਦੀ ਨਾਂ ਦਿੱਤਾ ਗਿਆ ਤਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਉਹਨਾਂ ਦਾ ਹੱਕ ਦਿਵਾਉਣ ਲਈ ਭਾਕਿਯੂ ਏਕਤਾ ਸਿੱਧੂਪੁਰ ਵੱਲੋ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ 18 ਜੁਲਾਈ ਤੋਂ DC ਦਫਤਰ ਫ਼ਰੀਦਕੋਟ ਦਾ ਅਣਮਿੱਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ ਜਿਸ ਦੇ ਸੰਬੰਧ ਵਿੱਚ ਜ਼ੋਰਾਂ ਸ਼ੋਰਾ ਨਾਲ ਮੀਟਿੰਗਾਂ ਕਰਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਨਾਲ ਚਰਨਜੀਤ ਸਿੰਘ ਸੁਖਣ ਵਾਲਾ ਬਲਾਕ ਪ੍ਰਧਾਨ ਫ਼ਰੀਦਕੋਟ, ਤੇਜਾ ਸਿੰਘ ਪੱਕਾ, ਬਲਾਕ ਪ੍ਰਧਾਨ ਸੁਖਚੈਨ ਸਿੰਘ ਨਥਨ ਵਾਲਾ, ਰਣਜੀਤ ਸਿੰਘ ਡੋਡ,ਪੱਪਾ ਸਿੰਘ ਡੋਡ ਇਕੱਤੀ ਪ੍ਰਧਾਨ, ਕੁਲਵੀਰ ਸਿੰਘ ਸਾਧੂਵਾਲਾ, ਗੁਰਪ੍ਰੀਤ ਸਿੰਘ ਰਾਮੇਆਣਾ,ਸੁਰਜੀਤ ਸਿੰਘ ਰਾਮੇਆਣਾ,ਚਮਕੌਰ ਸਿੰਘ ਬੀੜ ਭੋਲੂਵਾਲਾ,ਸ਼ਿੰਦਾ ਸਿੰਘ ਕਾਵਲ ਵਾਲਾ,ਜੱਸਾ ਸਿੰਘ ਨਥਨ ਵਾਲਾ,ਬਿੱਕਰ ਸਿੰਘ ਰਾਮੇਆਣਾ ਰਵੇਲ ਸਿੰਘ, ਨੈਬ ਸਿੰਘ ਰਾਮੂਆਣਾ ਆਦਿ ਹਾਜ਼ਰ ਸਨ।
ਜਾਰੀ ਕਰਤਾ :- ਸਰਦਾਰ ਬੋਹੜ ਸਿੰਘ ਰੁਪੱਈਆ ਵਾਲਾ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ