Big News- ਮਹਿੰਗਾਈ ਦੀ ਮਾਰ,ਘਰੇਲੂ LPG ਸਿਲੰਡਰ ਦੀ ਕੀਮਤ ਵਧੀ
ਨਵੀਂ ਦਿੱਲੀ, 6 ਜੁਲਾਈ – (ਪੰਜਾਬ ਡਾਇਰੀ) ਮਹਿੰਗਾਈ ਦਾ ਭਾਰ ਆਮ ਲੋਕਾਂ ਉੱਤੇ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। 14.2 ਕਿਲੋ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਹੋਇਆ। ਰਾਜਧਾਨੀ ਦਿੱਲੀ ਵਿੱਚ ਹੁਣ ਘਰੇਲੂ ਰਸੋਈ ਗੈਸ ਸਿਲੰਡਰ 1053 ਰੁਪਏ ਵਿੱਚ ਮਿਲੇਗਾ।
14.2 ਕਿਲੋ ਦੇ ਸਿਲੰਡਰ ਦੇ ਨਾਲ ਹੀ 5 ਕਿਲੋ ਦੇ ਛੋਟੇ ਘਰੇਲੂ ਸਿਲੰਡਰ ਦੀ ਕੀਮਤ ਵੀ ਵਧ ਗਈ ਹੈ। ਇਸ ਦੀ ਕੀਮਤ 18 ਰੁਪਏ ਪ੍ਰਤੀ ਸਿਲੰਡਰ ਵਧਾਈ ਗਈ ਹੈ। ਦੂਜੇ ਪਾਸੇ ਕੁਝ ਦਿਨ ਪਹਿਲਾਂ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ 198 ਰੁਪਏ ਦੀ ਕਟੌਤੀ ਕੀਤੀ ਗਈ ਸੀ, ਜੋ ਕਿ ਵੱਡੀ ਰਾਹਤ ਸੀ।