Image default
ਤਾਜਾ ਖਬਰਾਂ

Big News- 36 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਸਬ ਕਮੇਟੀ ਦੀ ਪਹਿਲੀ ਮੀਟਿੰਗ ਅੱਜ

Big News- 36 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਸਬ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਚੰਡੀਗੜ੍ਹ, 11 ਜੁਲਾਈ – (ਪੰਜਾਬ ਡਾਇਰੀ) ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਵੇਗੀ। ਇਸ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸੰਬੰਧੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਮੰਤਰੀ ਹਰਜੋਤ ਬੈਂਸ ਅਤੇ ਗੁਰਮੀਤ ਮੀਤ ਹੇਅਰ ਵੀ ਹੋਣਗੇ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਦਿਆਂ ਹੀ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਇਸ ਨੂੰ ਅੰਜਾਮ ਦੇਣ ਲਈ ਕੈਬਨਿਟ ਸਬ-ਕਮੇਟੀ ਰਾਹੀਂ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਪੰਜਾਬ ਵਿੱਚ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਕਈ ਕੇਸ ਅਦਾਲਤਾਂ ਵਿੱਚ ਚੱਲ ਰਹੇ ਹਨ। ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਵੀ ਕੇਸ ਪੈਂਡਿੰਗ ਹਨ। ਮੁਲਾਜ਼ਮਾਂ ਨੂੰ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ ਇਸ ਗੱਲ ਨੂੰ ਯਕੀਨੀ ਬਣਾਉਣ ਦੇ ਫੈਸਲੇ ਤੋਂ ਬਾਅਦ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਇਨ੍ਹਾਂ ਸਾਰੇ ਪਹਿਲੂਆਂ ਨੂੰ ਘੋਖ ਕੇ ਮੁੱਖ ਮੰਤਰੀ ਨੂੰ ਰਿਪੋਰਟ ਸੌਂਪੇਗੀ ਜਿਸ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ।

Related posts

Breaking- ਪੁਲਿਸ ਥਾਨੇ ਅੰਦਰ ਵੜ੍ਹ ਕੇ ਅਣਪਛਾਤੇ ਵਿਅਕਤੀਆਂ ਨੇ ਪੁਲਿਸ ਵਾਲਿਆਂ ਨੂੰ ਕੁੱਟਿਆ, ਮਾਮਲਾ ਦਰਜ

punjabdiary

Breaking- ਅਹਿਮ ਖ਼ਬਰ – ਬੰਬ ਦੀ ਅਫ਼ਵਾਹ ਫੈਲਾਉਣ ਵਾਲੀ ਚਿੱਠੀ ਮਿਲੀ, ਵੇਖੋ

punjabdiary

Breaking- ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧੀਆਂ, ਸਜ਼ਾ ਖਿਲਾਫ ਦਾਇਰ ਕੀਤੀ ਅਰਜ਼ੀ ਨੂੰ ਅਦਾਲਤ ਨੇ ਕੀਤਾ ਖਾਰਜ

punjabdiary

Leave a Comment