Big News- 31 ਜੁਲਾਈ ਨੂੰ ਪੂਰੇ ਦੇਸ਼ ‘ਚ ਚੱਕਾ ਜਾਮ ਕਰਨ ਦਾ ਕੀਤਾ ਐਲਾਨ
ਨਵੀਂ ਦਿੱਲੀ, 14 ਜੁਲਾਈ – (ਪੰਜਾਬ ਡਾਇਰੀ) ਸੰਯੁਕਤ ਕਿਸਾਨ ਮੋਰਚੇ ਨੇ ਆਪਣੀਆਂ ਮੰਗਾਂ ਨੂੰ ਲੈ ਕੇ 31 ਜੁਲਾਈ ਨੂੰ ਪੂਰਾ ਦੇਸ਼ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ 18 ਤੋਂ 30 ਜੁਲਾਈ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨ ਸੰਮੇਲਨ ਕਰਕੇ ਕਿਸਾਨਾਂ ਨੂੰ ਲਾਮਬੰਦ ਕਰਨਗੇ। ਇਹ ਚੱਕਾ ਜਾਮ 11 ਵਜੇ ਤੋਂ ਲੈ ਕੇ 3 ਵਜੇ ਤੱਕ ਕੀਤਾ ਜਾਵੇਗਾ।
ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ 7 ਅਗਸਤ ਤੋਂ 14 ਅਗਸਤ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ‘ਜੈ ਜਵਾਨ ਜੈ ਕਿਸਾਨ’ ਨਾਅਰੇ ਹੇਠ ਸੰਮੇਲਨ ਹੋਣਗੇ। 18, 19 ਅਤੇ 20 ਅਗਸਤ ਨੂੰ ਲਖੀਮਪੁਰ ਖੀਰੀ ਵਿੱਚ ਦੇਸ਼ ਭਰ ਤੋਂ ਕਿਸਾਨ ਇਕੱਠੇ ਹੋ ਕੇ ਧਰਨਾ ਦੇਣਗੇ। ਦੱਸ ਦੇਈਏ ਕਿ ਪੰਜਾਬ ਵਿੱਚ ਕਿਸਾਨ ਮੁੜ ਤੋਂ ਕਾਰਪੋਰੇਟ ਘਰਾਣਿਆਂ ਦੇ ਪ੍ਰੋਜੈਕਟਾਂ ਅੱਗੇ ਦਿਨ-ਰਾਤ ਦੇ ਧਰਨੇ ਲਗਾਉਣ ਜਾ ਰਹੇ ਹਨ।