Breaking News- ਭਗਵੰਤ ਮਾਨ ਦਾ ਵਿਆਹ ਫਿਰ ਆਇਆ ਚਰਚਾ ਵਿਚ
ਅੰਮ੍ਰਿਤਸਰ, 14 ਜੁਲਾਈ – (ਪੰਜਾਬ ਡਾਇਰੀ) ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਠੇ ਹੋ ਕੇ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼ਿਕਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਆਈ ਗੱਡੀ ਦੀ ਚੈਕਿੰਗ ਕੀਤੀ ਗਈ ਸੀ ਜੋ ਗੁਰੂ ਗ੍ਰੰਥ ਸਾਹਿਬ ਦੇ ਰੁਤਬੇ ਤੇ ਸਤਿਕਾਰ ਦੀ ਤੌਹੀਨ ਹੈ।
ਇਸ ਮੌਕੇ ਦਿੱਤੇ ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਸਬੰਧਿਤ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।