Image default
About us ਤਾਜਾ ਖਬਰਾਂ

Breaking News- ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਕਰਕੇ ਗੌਰਮਿੰਟ ਟੀਚਰਜ਼ ਯੂਨੀਅਨ ‘ਚ ਰੋਸ

Breaking News- ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਕਰਕੇ ਗੌਰਮਿੰਟ ਟੀਚਰਜ਼ ਯੂਨੀਅਨ ‘ਚ ਰੋਸ

ਨਵੀਂ ਦਿੱਲੀ, 16 ਜੁਲਾਈ – (ਪੰਜਾਬ ਡਾਇਰੀ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਕੁਲਦੀਪ ਸਿੰਘ ਦੌੜਕਾ,ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਜਿਲਾ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ, ਜਨਰਲ ਸਕੱਤਰ ਗਣੇਸ਼ ਭਗਤ, ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਜੁਆਇੰਟ ਸਕੱਤਰ ਕੁਲਦੀਪ ਵਾਲੀਆ,ਵਿੱਤ ਸਕੱਤਰ ਹਰਮਨਜੋਤ ਸਿੰਘ ਆਹਲੂਵਾਲੀਆ, ਜੁਆਇੰਟ ਵਿੱਚ ਸਕੱਤਰ ਨਿਰਮੋਲਕ ਸਿੰਘ ਹੀਰਾ, ਪ੍ਰੈੱਸ ਸਕੱਤਰ ਰਣਜੀਤ ਸਿੰਘ ਆਦਿ ਆਗੂਆਂ ਨੇ ਦਿੱਲੀ ਵਿੱਚ ਕੇਜਰੀਵਾਲ ਨੂੰ ਆਪਣਾ ਦੁੱਖ ਦੱਸਣ ਗਏ 180 ਅਧਿਆਪਕਾਂ ਦਿੱਲੀ ਪੁਲਿਸ ਵਲੋਂ ਲਾਠੀਚਾਰਜ ਕਰਨ ‘ਤੇ ਮਰਦ ਪੁਲਿਸ ਮੁਲਾਜ਼ਮਾਂ ਵੱਲੋਂ ਮਹਿਲਾ ਅਧਿਆਪਕਾਂ ਦੀ ਖਿੱਚ ਧੂਹ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਵਿੱਚ 2016 ਵਿੱਚ ਭਰਤੀ ਹੋਏ ਅਧਿਆਪਕਾਂ ਵਿੱਚੋਂ 180 ਅਧਿਆਪਕਾਂ ਤੇ ਦੁਬਾਰਾ ਤਿੰਨ ਸਾਲ ਦਾ ਪਰੋਬੇਸ਼ਨ ਲਾਗੂ ਕਰਨਾ ਉਹਨਾਂ ਨਾਲ ਧੱਕਾ ਹੈ। ਕੇਜਰੀਵਾਲ ਨੇ ਪੰਜਾਬ ਆ ਕੇ ਸਾਰੇ ਅਧਿਆਪਕਾਂ ਨਾਲ ਉਹਨਾਂ ਦੀਆਂ ਮੰਗਾਂ ਮੰਨਣ ਦੇ ਵਾਅਦੇ ਕੀਤੇ ਸੀ ਪਰ ਹੁਣ ਅਧਿਆਪਕਾਂ ਨੂੰ ਪਿਛਲੀਆਂ ਸਰਕਾਰਾਂ ਵਾਂਗ ਲਾਠੀ ਗੋਲ਼ੀ ਨਾਲ ਦਬਾਇਆ ਜਾ ਰਿਹਾ ਹੈ।

Related posts

ਵੱਡੀ ਖ਼ਬਰ – 20 ਲੱਖ ਰੁਪਏ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

punjabdiary

Breaking- ਮੁੱਖ ਮੰਤਰੀ ਨੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਜਾਰੀ

punjabdiary

ਪੰਜਾਬ ਦੇ ਸਕੂਲਾਂ ਤੇ ਦਫਤਰਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਨਵੀਂ Timing

punjabdiary

Leave a Comment