Big News- ਬੇਰੁਜ਼ਗਾਰ ਅਧਿਆਪਕਾਂ ਨਾਲ ਖਿੱਚ-ਧੂਹ
ਸੰਗਰੂਰ, 25 ਜੁਲਾਈ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਦੀ ਕੋਠੀ ਦਾ ਘਿਰਾਓ ਕਰ ਰਹੇ 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨਾਲ ਪੁਲਿਸ ਨੇ ਬੁਰੀ ਤਰ੍ਹਾਂ ਖਿੱਚ-ਧੂਹ ਕੀਤੀ ਅਤੇ ਨੌਜਵਾਨ ਮੁੰਡੇ-ਕੁੜੀਆਂ ਉਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ, ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਦੀ ਧੱਕਾ-ਮੁੱਕੀ ਵਿੱਚ ਕਈ ਮਹਿਲਾ ਅਧਿਆਪਕ ਜ਼ਖ਼ਮੀ ਹੋ ਗਈਆਂ ਅਤੇ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ। 646 ਬੇਰੁਜ਼ਗਾਰ ਅਧਿਆਪਕ ਭਰਤੀ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਅਧਿਆਪਕ ਬੇਹੋਸ਼ ਹੋ ਗਏ।
ਇਕ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ। ਇਸ ਮੌਕੇ ਐਬੂਲੈਂਸ ਨਾ ਪਹੁੰਚਣ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਸੀ। ਧਰਨਾਕਾਰੀ ਅਧਿਆਪਕਾਂ ਨੇ ਪੰਜਾਬ ਸਰਕਾਰ ਉਤੇ ਦੋਸ਼ ਲਗਾਇਆ ਕਿ ਵਾਰ-ਵਾਰ ਧਰਨੇ ਪ੍ਰਦਰਸ਼ਨ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੋਈ ਵੀ ਭਰਤੀ ਦਾ ਐਲਾਨ ਨਹੀਂ ਕੀਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਸ ਲੜਕੀ ਨੂੰ ਭੈਣ ਕਹਿ ਕੇ ਪਾਣੀ ਵਾਲੀ ਟੈਂਕੀ ਤੋਂ ਥੱਲੇ ਉਤਾਰਿਆ ਸੀ, ਪੁਲਿਸ ਵੱਲੋਂ ਅੱਜ ਉਸ ਉਤੇ ਤਸ਼ੱਦਦ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਅਧਿਆਪਕਾਂ ਵਿੱਚ ਭਾਰੀ ਰੋਸ ਸੀ।