Breaking- 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਤਿਆਰ, ਮੀਟਿੰਗ ਜਾਰੀ
ਚੰਡੀਗੜ੍ਹ, 26 ਜੁਲਾਈ – (ਪੰਜਾਬ ਡਾਇਰੀ) ਪੰਜਾਬ ਵਿੱਚ 36,000 ਕੱਚੇ ਕਾਮੇ ਪੱਕੇ ਕਰਨ ਲਈ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੰਗਲਵਾਰ ਨੂੰ ਭਾਵ ਅੱਜ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹੋਣਗੇ। ਪਿਛਲੀ ਮੀਟਿੰਗ ਵਿੱਚ ਸਬ-ਕਮੇਟੀ ਨੇ ਸਾਰੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਬਾਰੇ ਜਾਣਕਾਰੀ ਮੰਗੀ ਸੀ। ਜਿਸ ਦਾ ਪੂਰਾ ਰਿਕਾਰਡ ਹੁਣ ਮਿਲ ਗਿਆ ਹੈ।
‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ‘ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ।