Breaking- ਸ੍ਰੀ ਗੁਰੂ ਤੇਗ ਬਹਾਦਰ ਜੀ 400 ਸਾਲਾ ਪ੍ਰਕਾਸ਼ ਪੁਰਬ ਤੇ 100 ਕੈਦੀਆਂ ਅਤੇ 15 ਅਗਸਤ ਨੂੰ ਹੈਂਡੀਕੈਪਡ, 50 ਸਾਲ ਤੋਂ ਉਪਰ ਕੈਦੀ ਔਰਤਾਂ ਨੂੰ ਕੀਤਾ ਜਾਵੇਗਾ ਰਿਹਾਅ :- ਮੁੱਖ ਮੰਤਰੀ ਮਾਨ
28 ਜੁਲਾਈ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਬਨਿਟ ਨਾਲ ਮੀਟਿੰਗ ਕਰਕੇ ਕਈ ਵੱਡੇ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਕੈਬਨਿਟ ਵਿੱਚ ਲਏ ਗਏ ਫੈਸਲਿਆਂ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 100 ਦੇ ਕਰੀਬ ਕੈਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇਗਾ। ਇਸ ਤੋਂ ਇਲਾਵਾ 15 ਅਗਸਤ 75ਵੇਂ ਆਜ਼ਾਦੀ ਦਿਵਸ ਮੌਕੇ ਜੇਲ੍ਹਾਂ ਵਿੱਚ ਔਰਤਾਂ ਜ਼ੋ 50 ਫੀਸਦੀ ਸਜ਼ਾਵਾਂ ਪੂਰੀਆਂ ਕਰ ਚੁੱਕੀਆਂ ਹਨ ਅਤੇ ਜਿਹੜੀਆਂ 50 ਸਾਲ ਤੋਂ ਉਪਰ ਦੀਆਂ ਹੈਂਡੀਕੈਪਡ ਔਰਤਾਂ ਹਨ ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇਗਾ।
ਪੰਜਾਬ ਸਰਕਾਰ ਆਰਥਿਕ ਮੁਆਵਜ਼ੇ ਨੂੰ ਪਰਾਲੀ ਨਾਲ ਫੈਲਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਾਰਗਲ ਫਾਰਮੂਲਾ ਮੰਨ ਰਹੀ ਹੈ। ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਹੈ। ਜਿਸ ਵਿੱਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਨਕਦ ਮੁਆਵਜ਼ਾ ਦੇਣ ਦੀ ਤਜਵੀਜ਼ ਰੱਖੀ ਗਈ ਹੈ।