Breaking- ਮੁੱਖ ਮੰਤਰੀ ਵਲੋਂ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਇਨਾਮ ਦੇਣ ਦਾ ਐਲਾਨ
ਚੰਡੀਗੜ੍ਹ, 2 ਅਗਸਤ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਵਲੋਂ ਕਾਂਸੀ ਦਾ ਮੈਡਲ ਜਿੱਤਣ ਤੇ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ।
ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।