Image default
ਤਾਜਾ ਖਬਰਾਂ

Breaking- ਅੱਗ ਲੱਗਣ ਕਾਰਨ ਔਰਤ ਦੀ ਮੌਕੇ ‘ਤੇ ਮੌਤ,

Breaking- ਅੱਗ ਲੱਗਣ ਕਾਰਨ ਔਰਤ ਦੀ ਮੌਕੇ ‘ਤੇ ਮੌਤ,

ਹੁਸ਼ਿਆਰਪੁਰ, 3 ਅਗਸਤ – (ਪੰਜਾਬ ਡਾਇਰੀ) ਦਸੂਹਾ ਦੀ ਕ੍ਰਿਸ਼ਨਾ ਕਾਲੋਨੀ ਵਿੱਚ ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਅੱਗ ਕਾਰਨ ਝੁਲਸਣ ਨਾਲ ਇਕ ਔਰਤ ਦੀ ਮੌਤ ਹੋ ਗਈ। ਜਦਕਿ ਇਕ ਔਰਤ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਸੂਚਨਾ ਹੈ। ਘਰ ਵਿੱਚ ਗੈਸ ਸਿਲੰਡਰ ਵਿੱਚੋਂ ਗੈਸ ਲੀਕ ਹੋਣ ਤੋਂ ਬਾਅਦ ਅੱਗ ਨੇ ਰਸੋਈ ਨੂੰ ਬੁਰੀ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੌਰਾਨ ਰਸੋਈ ਵਿੱਚ ਮੌਜੂਦ ਦੋ ਔਰਤਾਂ ਅੱਗ ਦੀ ਲਪੇਟ ਵਿੱਚ ਆ ਗਈਆਂ।
ਅੱਗ ਲੱਗਣ ਕਾਰਨ ਘਰ ਦਾ ਸਾਮਾਨ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪਾਣੀ ਪਾ ਕੇ ਅੱਗ ਨੂੰ ਬੁਝਾਇਆ ਗਿਆ ਅਤੇ ਕਿਸੇ ਤਰ੍ਹਾਂ ਸਿਲੰਡਰ ਨੂੰ ਚੁੱਕ ਕੇ ਬਾਹਰ ਸੁੱਟ ਦਿੱਤਾ। ਇਸ ਦੌਰਾਨ ਅੱਗ ਨਾਲ ਝੁਲਸਣ ਕਾਰਨ ਔਰਤ ਦੀ ਮੌਤ ਹੋ ਗਈ। ਅੱਗ ਲੱਗਣ ਤੋਂ ਬਾਅਦ ਐਬੂਲੈਂਸ ਦੀ ਸਹਾਇਤਾ ਨਾਲ ਝੁਲਸੀ ਔਰਤ ਨੂੰ ਹਸਪਤਾਲ ਪਹੁੰਚਾਇਆ ਜਿਥੇ ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ। ਜਿਥੇ ਉਹ ਜ਼ੇਰੇ ਇਲਾਜ ਹੈ।

Related posts

ਅਹਿਮ ਖ਼ਬਰ – ਅਰਬਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਵੱਲੋਂ 32.95 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਵਾਲਾ ਫਾਟਕ ਰੇਲਵੇ ਓਵਰਬ੍ਰਿਜ ਦਾ ਸੀਐਮ ਭਗਵੰਤ ਮਾਨ ਨੇ ਕੀਤਾ ਉਦਘਾਟਨ

punjabdiary

air india misbehaved: ਏਅਰ ਇੰਡੀਆ ਨੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨਾਲ ਕੀਤਾ ਦੁਰਵਿਵਹਾਰ, ਸੀਐਮ ਮਾਨ ਨੇ ਘਟਨਾ ਦੀ ਕੀਤੀ ਨਿੰਦਾ

Balwinder hali

ਮਾਸਟਰ ਤਾਰਾ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨਾਲ ਜੁੜਿਆ ਇਤਿਹਾਸ ਜਾਣੋ, ਪੰਜਾਬੀ ਸੂਬੇ ਦੀ ਮੰਗ ਲਈ ਕਿਵੇਂ ਲਾਇਆ ਕੇਂਦਰ ਨਾਲ ਮੱਥਾ

Balwinder hali

Leave a Comment