Image default
ਤਾਜਾ ਖਬਰਾਂ

Breaking- ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵੱਲੋਂ ਸ਼ਾਨਦਾਰ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਦਾ ਸਫ਼ਲ ਆਯੋਜਨ

Breaking- ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵੱਲੋਂ ਸ਼ਾਨਦਾਰ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਦਾ ਸਫ਼ਲ ਆਯੋਜਨ

ਸਭਾ ਵੱਲੋਂ ਡਾ. ਦੇਵਿੰਦਰ ਸੈਫ਼ੀ ਦਾ ਰੂ-ਬ-ਰੂ ਕਰਵਾਇਆ ਗਿਆ

ਫਰੀਦਕੋਟ, 3 ਅਗਸਤ – (ਪੰਜਾਬ ਡਾਇਰੀ) ਸਾਹਿਤ ਖੇਤਰ ਦੀ ਪ੍ਰਸਿੱਧ ਸੰਸਥਾ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵੱਲੋਂ ਚੇਅਰਮੈਨ ਪ੍ਰੋ.ਬੀਰ ਇੰਦਰ ਸਰਾਂ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਦੀ ਯੋਗ ਅਗਵਾਈ ਵਿੱਚ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਰੂ-ਬ-ਰੂ, ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ । ਇਸ ਸ਼ਾਨਦਾਰ ਸਮਾਰੋਹ ਵਿੱਚ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ (ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ) ਨੇ ਮੁੱਖ-ਮਹਿਮਾਨ ਵਜੋਂ, ਪ੍ਰਧਾਨਗੀ ਡਾ. ਕੰਵਲਦੀਪ ਸਿੰਘ (ਕਾਰਜਕਾਰੀ ਪ੍ਰਿੰਸੀਪਲ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ) ਨੇ ਅਤੇ ਡਾ. ਬਲਜੀਤ ਸ਼ਰਮਾ (ਪ੍ਰਧਾਨ, ਨੈਸ਼ਨਲ ਯੂਥ ਕਲੱਬ, ਫ਼ਰੀਦਕੋਟ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਸਮਾਗਮ ਦੌਰਾਨ ਪ੍ਰਸਿੱਧ ਲੇਖਕ, ਚਿੰਤਕ ਅਤੇ ਆਲੋਚਕ ਡਾ. ਦੇਵਿੰਦਰ ਸੈਫ਼ੀ (ਫ਼ਖਰ-ਏ-ਕੌਮ ਗਿਆਨੀ ਦਿੱਤ ਸਿੰਘ ਐਵਾਰਡੀ) ਦਾ ਰੂ-ਬ-ਰੂ ਕੀਤਾ ਗਿਆ, ਜਿਸ ਵਿੱਚ ਉਹਨਾਂ ਨੇ ਸਰੋਤਿਆਂ ਨਾਲ ਆਪਣੇ ਜੀਵਨ, ਸਾਹਿਤਕ ਸਫ਼ਰ ਤੇ ਤਜਰਬੇ ਸਾਂਝੇ ਕਰਦਿਆਂ ਖੁਬਸੂਰਤ ਰਚਨਾਵਾਂ ਦੀ ਪੇਸ਼ਕਾਰੀ ਕੀਤੀ ।
ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵੱਲੋਂ ਪੰਜਾਬੀ ਮਾਂ-ਬੋਲੀ ਅਤੇ ਸਾਹਿਤ ਦੀ ਸੇਵਾ ਨੂੰ ਸਮਰਪਿਤ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ । ਜਿਸਦੇ ਤਹਿਤ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਵੱਡੇ ਸਾਹਿਤਕ ਸਮਾਗਮਾਂ ਦੌਰਾਨ ਰੂ-ਬ-ਰੂ, ਵਿਸ਼ਾਲ ਕਵੀ ਦਰਬਾਰ ਦੇ ਨਾਲ-ਨਾਲ ਸਾਹਿਤ ਸਭਾਵਾਂ, ਉੱਭਰਦੇ ਕਲਮਕਾਰਾਂ ਤੇ ਸਥਾਪਿਤ ਸਾਹਿਤਕਾਰਾਂ ਦਾ ਸਨਮਾਨ ਵੀ ਕੀਤਾ ਜਾ ਚੁੱਕਿਆ ਹੈ ਅਤੇ ਸਭਾ ਵੱਲੋਂ ਇੱਕ ਸਾਂਝਾ ਕਾਵਿ-ਸੰਗ੍ਰਹਿ ‘ਕਲਮਾਂ ਦੇ ਰੰਗ’ ਵੀ ਲੋਕ-ਅਰਪਣ ਕੀਤਾ ਜਾ ਚੁੱਕਿਆ ਹੈ।
ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ, ਡਾ. ਕੰਵਲਦੀਪ ਸਿੰਘ ਅਤੇ ਡਾ. ਬਲਜੀਤ ਸ਼ਰਮਾ ਅਤੇ ਡਾ. ਦੇਵਿੰਦਰ ਸੈਫ਼ੀ ਨੇ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਸਭਾ ਨੇ ਬਹੁਤ ਥੋੜ੍ਹੇ ਸਮੇਂ ਵਿੱਚ ਹੀ ਸ਼ਾਨਦਾਰ ਉਪਰਾਲਿਆਂ ਸਦਕਾ ਸਾਹਿਤਕ ਖੇਤਰ ਵਿੱਚ ਆਪਣੀ ਇੱਕ ਵਿਲੱਖਣ ਤੇ ਵਿਸ਼ੇਸ਼ ਪਹਿਚਾਣ ਬਣਾ ਲਈ ਹੈ ਅਤੇ ਇਸ ਸਭਾ ਤੋਂ ਪੰਜਾਬੀ ਸਾਹਿਤ, ਸਮਾਜ ਅਤੇ ਵਿਰਸੇ ਨੂੰ ਬਹੁਤ ਉਮੀਦਾਂ ਹਨ । ਉਹਨਾਂ ਨੇ ਸਭਾ ਦੇ ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਅਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ । ਇਸ ਸ਼ਾਨਦਾਰ ਸਮਾਗਮ ਦੌਰਾਨ ਸਭਾ ਵੱਲੋਂ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ, ਡਾ. ਕੰਵਲਦੀਪ ਸਿੰਘ, ਡਾ. ਬਲਜੀਤ ਸ਼ਰਮਾ ਅਤੇ ਡਾ. ਦੇਵਿੰਦਰ ਸੈਫ਼ੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਤੋਂ ਇਲਾਵਾ ਸਭਾ ਦੇ ਸੰਯੁਕਤ ਸਕੱਤਰ ਸੁਖਜਿੰਦਰ ਮੁਹਾਰ ਨੂੰ ਜਨਮ ਦਿਵਸ ਮੌਕੇ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਅਤੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਸਾਹਿਤਕਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਇੱਕ ਵਿਸ਼ਾਲ ਕਵੀ ਦਰਬਾਰ ਵੀ ਕਰਵਾਇਆ ਗਿਆ, ਜਿਸ ਵਿੱਚ ਸ਼ਾਮਿਲ ਸਾਰੇ ਕਵੀ ਸਾਹਿਬਾਨ ਨੇ ਆਪਣੀਆਂ ਖੂਬਸੂਰਤ ਰਚਨਾਵਾਂ ਦੀ ਪੇਸ਼ਕਾਰੀ ਕੀਤੀ। ਪੰਜਾਬੀ ਗਾਇਕ ਸੁਖਵਿੰਦਰ ਸਾਰੰਗ ਨੇ ਡਾ. ਦੇਵਿੰਦਰ ਸੈਫ਼ੀ ਦੀਆਂ ਰਚਨਾਵਾਂ ਨੂੰ ਦਿਲਕਸ਼ ਅੰਦਾਜ਼ ਵਿੱਚ ਗਾ ਕੇ ਮਾਹੌਲ ਨੂੰ ਹੋਰ ਵੀ ਖੂਬਸੂਰਤ ਬਣਾਇਆ । ਭਾਰੀ ਬਾਰਿਸ਼ ਦੇ ਬਾਵਜੂਦ ਇਸ ਸਮਾਗਮ ਵਿੱਚ ਨਾਵਲਕਾਰ ਜੀਤ ਸੰਧੂ, ਹਰਬਖਸ਼ ਗਰੇਵਾਲ ਲੁਧਿਆਣਾ, ਸਰਬਜੀਤ ਸਿੰਘ ਵਿਰਦੀ, ਜੁਗਰਾਜਪਾਲ ਸਿੰਘ ਲੁਧਿਆਣਾ, ਪ੍ਰਿੰ. ਗੁਰਦੀਪ ਸਿੰਘ ਢੁੱਡੀ, ਸੁਰਜੀਤ ਸਿੰਘ ਸੁਪਰਡੈਂਟ, ਗੁਰਿੰਦਰ ਸਿੰਘ ਮਹਿੰਦੀਰੱਤਾ, ਲਖਵਿੰਦਰ ਸਿੰਘ ਹਾਲੀ, ਈਸ਼ਰ ਸਿੰਘ ਲੰਭਵਾਲੀ, ਪਰਮਜੀਤ ਕੌਰ ਸਰਾਂ, ਜਸਵਿੰਦਰ ਕੌਰ, ਫ਼ਰਜਾਨਾ ਸਮਾਣਾ, ਸੁਭਾਸ਼ ਚੰਦਰ, ਸੁਖਮੀਤ ਕੌਰ ਬਰਾੜ, ਮਨਜਿੰਦਰ ਗੋਹਲੀ, ਪ੍ਰੀਤ ਭਗਵਾਨ, ਚਰਨਜੀਤ ਸਿੰਘ, ਲਾਲ ਸਿੰਘ ਕਲਸੀ, ਸੁਰਜਨ ਸਿੰਘ ਬਰਾੜ, ਜੀਤ ਕੰਮੇਆਣਾ, ਕਾਮਰੇਡ ਪ੍ਰੇਮ ਕੁਮਾਰ, ਸਾਹਿਬ ਸਿੰਘ ਕੰਮੇਆਣਾ, ਅਮਰਿੰਦਰ ਸੰਧੂ, ਜਸਵਿੰਦਰ ਸਿੰਘ ਬਰਾੜ, ਸਿਕੰਦਰ ਸ਼ਰਮਾ, ਜਸਵੰਤ ਸਿੰਘ ਸਮਾਲਸਰ, ਅਜੈਵੀਰ ਸਿੰਘ, ਅਮਰਜੀਤ ਬਰਾੜ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਹਰਮਨਜੋਤ ਸਿੰਘ, ਲਵਪ੍ਰੀਤ ਸਿੰਘ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਹੋਰ ਕਈ ਸੰਸਥਾਵਾਂ ਦੇ ਅਹੁਦੇਦਾਰਾਂ ਤੇ ਮੈਂਬਰ ਸਾਹਿਬਾਨ ਨੇ ਸ਼ਿਰਕਤ ਕੀਤੀ ।
ਇਹ ਸਮਾਰੋਹ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਬਲਵਿੰਦਰ ਸਿੰਘ ਗਰਾਈਂ, ਨਰਾਇਣ ਸਿੰਘ ਮੰਘੇੜਾ, ਐਡਵੋਕੇਟ ਪ੍ਰਦੀਪ ਸਿੰਘ, ਜਸਵੀਰ ਫ਼ੀਰਾ, ਸਿਕੰਦਰ ਚੰਦਭਾਨ, ਵਤਨਵੀਰ ਵਤਨ, ਰਾਜ ਗਿੱਲ ਭਾਣਾ, ਸੁਖਵੀਰ ਸਿੰਘ ਬਾਬਾ, ਪ੍ਰੋ. ਸੰਦੀਪ ਸਿੰਘ, ਪਰਵਿੰਦਰ ਸਿੰਘ, ਸਾਗਰ ਸ਼ਰਮਾ, ਜਸਵਿੰਦਰ ਗੀਤਕਾਰ, ਟੈਣੀ ਕੋਟਕਪੂਰਾ, ਤਾਰਾ ਕੰਮੇਆਣਾ ਆਦਿ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਸਕਿਆ । ਮੰਚ ਸੰਚਾਲਕ ਦੀ ਭੂਮਿਕਾ ਕੁਲਵਿੰਦਰ ਵਿਰਕ ਅਤੇ ਕਸ਼ਮੀਰ ਸਿੰਘ ਮਾਨਾ ਨੇ ਬਾਖੂਬੀ ਢੰਗ ਨਾਲ ਨਿਭਾਈ । ਸੱਚਮੁੱਚ ਯਾਦਗਾਰੀ ਹੋ ਨਿਬੜਿਆ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦਾ ਇਹ ਵਿਸ਼ੇਸ਼ ਉਪਰਾਲਾ, ਜਿਸਦੀ ਸਾਹਿਤਿਕ ਖੇਤਰਾਂ ਵਿੱਚ ਕਾਫ਼ੀ ਸ਼ਲਾਘਾ ਹੋ ਰਹੀ ਹੈ।

Advertisement

Related posts

Breaking- ਮਨਿਸਟਰੀਅਲ ਸਟਾਫ ਦੇ ਮਸਲੇ ਹੱਲ ਕਰਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਕਲਮ ਛੋੜ ਹੜਤਾਲ ਨੂੰ ਤੁਰੰਤ ਖਤਮ ਕਰਵਾਏ ਭਗਵੰਤ ਸਿੰਘ ਮਾਨ ਸਰਕਾਰ

punjabdiary

Breaking- ਫਿਰ ਸਰਗਰਮ ਹੋਇਆ ਕਾਲਾ ਕੱਛਾ ਗਿਰੋਹ, ਸਰੀਰ ਕਾਲੇ ਰੰਗ ਦੇ ਅਤੇ ਹੱਥਾਂ ਵਿਚ ਹਥਿਆਰ

punjabdiary

Breaking- ਪਾਕਿਸਤਾਨ ਦੀ ਵੰਡ ਤੋਂ ਬਾਅਦ 75 ਸਾਲ ਤੋਂ ਵਿਛੜੇ ਚਾਚੇ-ਭਤੀਜੇ ਸ਼੍ਰੀ ਕਰਤਾਰਪੁਰ ਸਾਹਿਬ ਵਿਚ ਮਿਲੇ

punjabdiary

Leave a Comment