Image default
ਤਾਜਾ ਖਬਰਾਂ

Big News- ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਨਹੀਂ ਕੀਤਾ ਜਾਵੇਗਾ ਤਬਦੀਲ

Big News- ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਨਹੀਂ ਕੀਤਾ ਜਾਵੇਗਾ ਤਬਦੀਲ

ਚੰਡੀਗੜ੍ਹ, 4 ਅਗਸਤ – (ਪੰਜਾਬ ਡਾਇਰੀ) ਕੇਂਦਰ ਸਰਕਾਰ ਨੇ ਸੰਸਦ ਵਿੱਚ ਕਿਹਾ ਕਿ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਨੂੰ ਸੂਬੇ ਤੋਂ ਕੇਂਦਰੀ ਯੂਨੀਵਰਸਿਟੀ ਵਿੱਚ ਬਦਲਣ ਦਾ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ।
ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿੱਚ ਤਬਦੀਲ ਨਾ ਕਰਨ ਦਾ ਕਰਨ ਦੇ ਸਬੰਧ ਵਿੱਚ ਨੀਤੀਗਤ ਫੈਸਲਾ ਲਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਦੇ ਸਵਾਲ ਦੇ ਜਵਾਬ ‘ਚ ਇਹ ਗੱਲ ਕਹੀ।
ਮੰਤਰੀ ਨੇ ਆਪਣੇ ਬਿਆਨ ਵਿਚ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਯੂਨੀਵਰਸਿਟੀ ਐਕਟ, 1947 ਦੇ ਤਹਿਤ ਕੀਤੀ ਗਈ ਸੀ ਅਤੇ ਇਹ ਪੰਜਾਬ ਪੁਨਰਗਠਨ ਐਕਟ 1966 ਦੇ ਸੈਕਸ਼ਨ 72 ਦੇ ਉਪਬੰਧਾਂ ਅਧੀਨ ਇੱਕ ਅੰਤਰ-ਰਾਜੀ ਸੰਸਥਾ ਹੈ।

Related posts

Breaking- ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਸਰਕਾਰੀ ਸਕੂਲ ਦੀਆਂ ਬਦਲੀਆਂ ਤਸਵੀਰਾਂ – ਭਗਵੰਤ ਮਾਨ

punjabdiary

Breaking- ਸਿੱਖ ਕੌਮ ਦੇ ਬਹਾਦਰ ਜਰਨੈਲ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਤੇ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੋਟਾਨਿ-ਕੋਟਿ ਪ੍ਰਣਾਮ ਕੀਤਾ

punjabdiary

ਕਾਲ਼ੀ ਦੀਵਾਲੀ ਮਨਾਉਣ ਲਈ ਮਜਬੂਰ ਹੋਏ ਸਰਕਾਰੀ ਕਾਲਜਾਂ ਦੇ ਗੈਸਟ ਪ੍ਰੋਫ਼ੈਸਰ

Balwinder hali

Leave a Comment