Image default
ਤਾਜਾ ਖਬਰਾਂ

Breaking- ਆਜ਼ਾਦੀ ਦਿਵਸ ਸਮਾਰੋਹ ਦੀ ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਰੰਗ ਐਸ.ਡੀ.ਐਮ ਫਰੀਦਕੋਟ ਨੇ ਪਹਿਲੇ ਦਿਨ ਦੀ ਰਿਹਰਸਲ ਦਾ ਜਾਇਜ਼ਾ ਲਿਆ

Breaking- ਆਜ਼ਾਦੀ ਦਿਵਸ ਸਮਾਰੋਹ ਦੀ ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਰੰਗ
ਐਸ.ਡੀ.ਐਮ ਫਰੀਦਕੋਟ ਨੇ ਪਹਿਲੇ ਦਿਨ ਦੀ ਰਿਹਰਸਲ ਦਾ ਜਾਇਜ਼ਾ ਲਿਆ

ਫਰੀਦਕੋਟ, 10 ਅਗਸਤ – (ਪੰਜਾਬ ਡਾਇਰੀ) ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 15 ਅਗਸਤ ਨੂੰ ਕਰਵਾਏ ਜਾ ਰਹੇ ਸੁਤੰਤਰਤਾ ਸਮਾਗਮ ਦੇ ਸਬੰਧ ਵਿੱਚ ਸਥਾਨਕ ਨਹਿਰੂ ਖੇਡ ਸਟੇਡੀਅਮ ਵਿਖੇ ਰਿਹਰਸਲ ਦੇ ਪਹਿਲੇ ਦਿਨ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਦੇਸ਼ ਭਗਤੀ ਦੇ ਰੰਗ ਪੇਸ਼ ਕੀਤੇ।
ਕੌਮੀ ਉਤਸਵ ਲਈ ਸਭਿਆਚਾਰਕ ਪੇਸ਼ਕਾਰੀਆਂ ਅਤੇ ਸ਼ਾਨਦਾਰ ਪੀ ਟੀ ਸ਼ੋਅ ਤਿਆਰ ਕਰਨ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਐਸ.ਡੀ.ਐਮ.ਫਰੀਦਕੋਟ ਮੈਡਮ ਬਲਜੀਤ ਕੌਰ ਨੇ ਦੱਸਿਆ ਕਿ 25 ਸਕੂਲਾਂ ਦੇ ਲਗਭਗ 3200 ਤੋਂ ਵੱਧ ਵਿਦਿਆਰਥੀਆਂ ਨੇ ਰਿਹਰਸਲ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਦਿਖਾਇਆ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸ਼ਾਨਦਾਰ ਪੀ.ਟੀ.ਸ਼ੋਅ ਵਿੱਚ ਲਗਭਗ 14 ਸਕੂਲ ਭਾਗ ਲੈ ਰਹੇ ਹਨ, ਜਦੋਂ ਕਿ 11 ਸਕੂਲਾਂ ਦੇ ਕਰੀਬ ਦੇਸ਼ ਭਗਤੀ ਅਤੇ ਸਭਿਆਚਾਰਕ ਵੰਨਗੀਆਂ ਨੂੰ ਪੇਸ਼ ਕਰਨਗੇ।
ਉਨ੍ਹਾਂ ਦੱਸਿਆ ਕਿ ਸਭਿਆਚਾਰਕ ਪੇਸ਼ਕਾਰੀਆਂ ਵਿੱਚ ਭੰਗੜਾ, ਗਿੱਧਾ, ਮਾਰਸ਼ਲ ਆਰਟ ਗੱਤਕਾ ਅਤੇ ਹੋਰ ਕੋਰੀਓਗ੍ਰਾਫੀ ਅਤੇ ਐਕਸ਼ਨ ਅਧਾਰਿਤ ਦੇਸ਼ ਭਗਤੀ ਦੇ ਗੀਤ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੀਆਂ ਪੁਰਸ਼ ਅਤੇ ਮਹਿਲਾ ਟੁਕੜੀਆਂ, ਹੋਮਗਾਰਡ ਜਵਾਨ, ਐਨ ਸੀ ਸੀ ਅਤੇ ਐਨ ਐਸ ਐਸ ਵਾਲੰਟੀਅਰ ਅਤੇ ਸਕੂਲ ਬੈਂਡ ਵੀ ਸ਼ਾਨਦਾਰ ਮਾਰਚ ਪਾਸਟ ਦਾ ਹਿੱਸਾ ਹੋਣਗੇ।
ਐਸ.ਡੀ.ਐਮ ਮੈਡਮ ਬਲਜੀਤ ਕੌਰ ਨੇ ਦੱਸਿਆ ਕਿ 15 ਅਗਸਤ ਨੂੰ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਜਸਮੀਤ ਸਿੰਘ, ਡੀ.ਈ.ਓ ਸੈਕੰਡਰੀ ਸ੍ਰੀ ਸਿਵਰਾਜ ਕਪੂਰ, ਡਿਪਟੀ ਡਾਇਰੈਕਟਰ ਬਾਗਬਾਨੀ ਨਵਦੀਪ ਸਿੰਘ ਬਰਾੜ ਲੈਕਚਰਾਰ ਸੁਖਵਿੰਦਰ ਸਾਰੰਗ ਢੁੱਡੀ, ਗੁਰਵਿੰਦਰ ਸਿੰਘ ਧੀਂਗੜਾ, ਵਿਸ਼ਵਜੀਤ ਸਿੰਘ ਤੇ ਹੋਰ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕ ਸ੍ਰੀ ਜਸਬੀਰ ਜੱਸੀ ਜਿਲਾ ਮੀਡੀਆ ਕੁਆਰਡੀਨੇਟਰ ਨੇ ਬਾਖੂਬੀ ਨਿਭਾਈ।

Related posts

ਸੈਨੇਟ ਚੋਣਾਂ ਦਾ ਮਾਮਲਾ ਹਾਈਕੋਰਟ ਪਹੁੰਚਿਆ, ਵੀਸੀ ਸਮੇਤ ਪੰਜਾਬ ਤੇ ਕੇਂਦਰ ਸਰਕਾਰ ਨੂੰ ਧਿਰ ਬਣਾਇਆ

Balwinder hali

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ, 1 ਜੁਲਾਈ ਤੋਂ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ

punjabdiary

Breaking- ਵਿਧਾਇਕ ਸੇਖੋਂ ਨੇ ਵੱਖ-ਵੱਖ ਮੁੱਦੇ ਵਿਧਾਨ ਸਭਾ ਵਿੱਚ ਉਠਾਏ

punjabdiary

Leave a Comment