Breaking- ਸਰਹੱਦ ਤੋਂ ਦੋ ਪਾਕਿਸਤਾਨੀ ਨਾਗਰਿਕ, ਬੀਐਸਐਫ ਦੇ ਜਵਾਨਾਂ ਨੇ ਕੀਤੇ ਕਾਬੂ
ਗੁਰਦਾਸਪੁਰ, 10 ਅਗਸਤ – (ਪੰਜਾਬ ਡਾਇਰੀ) ਭਾਰਤ-ਪਾਕਿਸਤਾਨ ਸਰਹੱਦ ਤੋਂ ਅੱਜ ਬੀਐਸਐਫ ਦੇ ਜਵਾਨਾਂ ਨੇ ਦੋ ਪਾਕਿਸਤਾਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਸਵੇਰੇ 11 ਵਜੇ ਦੇ ਕਰੀਬ ਭਾਰਤ-ਪਾਕਿਸਤਾਨ ਸਰਹੱਦ ਉਤੇ ਡੇਰਾ ਬਾਬਾ ਨਾਨਕ ਪੋਸਟ ਨੇੜੇ ਬੀਐਸਐਫ ਦੀ 10 ਬਟਾਲੀਅਨ ਨੇ 2 ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਉਤੇ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਦੋਵਾਂ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਨ੍ਹਾਂ ਕੋਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਿਸ਼ਨ ਮਸੀਹ ਪੁੱਤਰ ਸਾਲਿਮ ਮਸੀਹ ਵਾਸੀ ਪਿੰਡ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਪਾਕਿਸਤਾਨ ਅਤੇ ਰਬੀਜ਼ ਮਸੀਹ ਪੁੱਤਰ ਸਾਜਿਦ ਮਸੀਹ ਵਾਸੀ ਭੋਲਾ ਬਾਜਵਾ ਜ਼ਿਲ੍ਹਾ ਨਾਰੋਵਾਲ ਪਾਕਿਸਤਾਨ ਵਜੋਂ ਹੋਈ ਹੈ ਅਤੇ ਇਨ੍ਹਾਂ ਦੀ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਪਾਕਿਸਤਾਨੀ ਕਰੰਸੀ ਦੇ 500 ਰੁਪਏ ਅਤੇ ਦੋ ਸ਼ਨਾਖਤੀ ਕਾਰਡ ਤੰਬਾਕੂ ਦਾ ਇੱਕ ਪੈਕੇਟ ਤੇ ਦੋ ਮੋਬਾਈਲ ਫੋਨ ਵੀ ਮਿਲੇ ਹਨ।
ਬੀਐਸਐਫ ਦੇ ਉਚ ਅਧਿਕਾਰੀਆਂ ਨੇ ਕਿਹਾ ਕਿ ਬੀਐਸਐਫ ਦੇ ਜਵਾਨ ਚੌਕਸੀ ਵਜੋਂ ਤਲਾਸ਼ੀ ਮੁਹਿੰਮ ਉਤੇ ਸਨ। ਇਸ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਉਤੇ ਨਜ਼ਰ ਪਈ। ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ।