Breaking News: ਕੋਰੋਨਾ ਦੇ ਕੇਸ ਵਧੇ, ਮਾਸਕ ਨਾ ਪਾਉਣ ‘ਤੇ ਹੋਵੇਗਾ ਜੁਰਮਾਨਾ
ਨਵੀਂ ਦਿੱਲੀ, 11 ਅਗਸਤ – (ਪੰਜਾਬ ਡਾਇਰੀ) ਪੰਜਾਬ ‘ਚ ਲਗਾਤਾਰ ਫਿਰ ਤੋਂ ਕੋਰੋਨਾ ਕੇਸ ਵਧਣੇ ਸ਼ੁਰੂ ਹੋ ਗਏ ਹਨ। ਤਾਜ਼ਾ ਜਾਣਕਾਰੀ ਮੁਤਾਬਿਕ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ‘ਚ ਕੋਰੋਨਾ ਕਾਰਨ 3 ਮੌਤਾਂ ਹੋਈਆਂ ਹਨ, ਜਦੋਂਕਿ 435 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2778 ਹੋ ਗਈ ਹੈ। ਦੂਜੇ ਪਾਸੇ, ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਨੋਟੀਫਿਕੇਸ਼ਨ ਤਹਿਤ ਇਹ ਜੁਰਮਾਨਾ ਨਿੱਜੀ ਚਾਰ ਪਹੀਆ ਵਾਹਨਾਂ ਵਿੱਚ ਇਕੱਠੇ ਸਫ਼ਰ ਕਰਨ ਵਾਲੇ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗਾ। ਦਿੱਲੀ ‘ਚ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਚਲਾਨ ਕੱਟਣ ਲਈ ਬਣਾਈਆਂ ਗਈਆਂ ਇਨਫੋਰਸਮੈਂਟ ਟੀਮਾਂ, ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ।