Breaking- ਪੰਜਾਬ ਸਰਕਾਰ ਵਲੋਂ ਸਕੂਲ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣ ਦੀ ਤਿਆਰੀ
15 ਅਗਸਤ – ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਬੈਂਸ ਨੇ ਆਖਿਆ ਹੈ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ।
ਸ੍ਰੀ ਬੈਂਸ ਨੇ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 20 ਹਜ਼ਾਰ ਸਰਕਾਰੀ ਸਕੂਲ ਹਨ ਤੇ ਇਨ੍ਹਾਂ ਵਿੱਚੋਂ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ ਹੈ, ਜਦਕਿ 1600 ਸਕੂਲਾਂ ਵਿੱਚ ਸਿਰਫ ਇੱਕ-ਇੱਕ ਅਧਿਆਪਕ ਦੇ ਆਸਰੇ ਹੀ ਕੰਮ ਚਲਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਸਕੂਲਾਂ ’ਚ ਕਲਾਸਰੂਮ, ਲੈਬ, ਸਟਾਫ, ਖੇਡ ਗਰਾਉਂਡ, ਬਾਥਰੂਮ, ਬੈਂਚ ਆਦਿ ਦਾ ਨਿਰੀਖਣ ਕੀਤਾ ਜਾ ਰਿਹਾ ਹੈ।