Breaking- ਜੇਕਰ ਤੁਹਾਡੇ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਤੁਸੀ ਸਰਕਾਰੀ ਸਬਸਿਡੀ! ਦਾ ਲਾਭ ਨਹੀਂ ਲੈ ਸਕੋਗੇ
16 ਅਗਸਤ – ਜੇਕਰ ਹੁਣ ਤੱਕ ਤੁਹਾਡੇ ਕੋਲ ਆਧਾਰ ਨੰਬਰ ਨਹੀਂ ਹੈ ਜਾਂ ਅਜੇ ਤੱਕ ਆਧਾਰ ਲਈ ਰਜਿਸਟਰੇਸ਼ਨ ਨਹੀਂ ਕਰਵਾਇਆ ਹੈ ਤਾਂ ਸਾਵਧਾਨ ਹੋ ਜਾਓ। ਕਿਉਂਕਿ ਜੇਕਰ ਤੁਹਾਡੇ ਕੋਲ ਆਧਾਰ ਨਹੀਂ ਹੈ ਤਾਂ ਹੁਣ ਤੁਹਾਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ।
ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਨੇ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੇ ਸਾਰੇ ਮੰਤਰਾਲਿਆਂ ਨੂੰ ਇੱਕ ਸਰਕੂਲਰ ਜਾਰੀ ਕਰਕੇ ਸਾਰੀਆਂ ਸਰਕਾਰੀ ਸਬਸਿਡੀਆਂ ਅਤੇ ਲਾਭਾਂ ਲਈ ਆਧਾਰ ਨੰਬਰ ਨੂੰ ਲਾਜ਼ਮੀ ਬਣਾਉਣ ਲਈ ਕਿਹਾ ਹੈ।
ਅਜਿਹੇ ਵਿਅਕਤੀਆਂ ਲਈ ਪਛਾਣ ਦੇ ਵਿਕਲਪਕ ਅਤੇ ਵਿਹਾਰਕ ਸਾਧਨਾਂ ਰਾਹੀਂ ਸਰਕਾਰੀ ਲਾਭ, ਸਬਸਿਡੀਆਂ ਅਤੇ ਸੇਵਾਵਾਂ ਪ੍ਰਾਪਤ ਕਰਨ ਦਾ ਪ੍ਰਬੰਧ ਹੈ। ਹਾਲਾਂਕਿ ਸਰਕੂਲਰ ‘ਚ ਇਹ ਵੀ ਕਿਹਾ ਗਿਆ ਹੈ ਕਿ ਦੇਸ਼ ‘ਚ 99 ਫੀਸਦੀ ਬਾਲਗਾਂ ਕੋਲ ਆਧਾਰ ਨੰਬਰ ਹੈ।