Image default
About us ਤਾਜਾ ਖਬਰਾਂ

Breaking- ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਨੇ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ

Breaking- ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਨੇ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ

ਫਰੀਦਕੋਟ, 17 ਅਗਸਤ – (ਪੰਜਾਬ ਡਾਇਰੀ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਵਿੱਚ, ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੀਡੀਏਸ਼ਨ ਅਤੇ ਨੈਸ਼ਨਲ ਲੀਗਲ ਸਰਵਸਿਜ਼ ਅਥਾਰਟੀ/ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਵੈਨ ਭੇਜੀ ਗਈ ਹੈ। ਇਸ ਵੈਨ ਨੂੰ ਸ੍ਰੀਮਤੀ ਰਮੇਸ਼ ਕੁਮਾਰੀ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਹਰੀ ਝੰਡੀ ਦੇ ਕੇ ਜ਼ਿਲ੍ਹਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਸ੍ਰੀ ਅਜੀਤ ਪਾਲ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੈਨਲ ਦੇ ਰਿਟੇਨਰ ਵਕੀਲ ਸਾਹਿਬਾਨ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।

Related posts

ਧੁੰਦ ਦੀ ਚਾਦਰ ‘ਚ ਲਿਪਟਿਆ ਪੰਜਾਬ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਵਾਹਨ ਚਾਲਕਾਂ ਨੂੰ ਚੇਤਾਵਨੀ

punjabdiary

ਕੰਗਨਾ ਥੱ/ਪੜ ਮਾਮਲੇ ‘ਚ 3 ਮੈਂਬਰੀ SIT ਗਠਿਤ, SP ਸਿਟੀ ਹਰਵੀਰ ਸਿੰਘ ਅਟਵਾਲ ਬਣੇ ਇੰਚਾਰਜ

punjabdiary

ਕਿਸਾਨ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਲੈਣ ਲਈ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ -ਮੁੱਖ ਖੇਤੀਬਾੜੀ ਅਫਸਰ

punjabdiary

Leave a Comment