Breaking- ਬਾਬਾ ਸ਼ੇਖ ਫਰੀਦ ਆਗਮਨ ਪੁਰਬ-2022
– ਡੀ ਸੀ ਵੱਲੋਂ ਸਤੰਬਰ ਦੇ ਪਹਿਲੇ ਹਫ਼ਤੇ ਤੱਕ ਮੇਲੇ ਸਬੰਧੀ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ
– 20 ਤੋਂ 28 ਸਤੰਬਰ 2022 ਤੱਕ ਚਲੇਗਾ ਕਰਾਫਟ ਮੇਲਾ-ਡਾ. ਰੂਹੀ ਦੁੱਗ
– ਆਗਮਨ ਪੁਰਬ ਮੌਕੇ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮਾਂ ਤੋਂ ਇਲਾਵਾ ਕਰਾਫਟ ਮੇਲਾ ਵੀ ਹੋਵੇਗਾ ਵਿਸ਼ੇਸ਼ ਖਿੱਚ ਦਾ ਕੇਂਦਰ
ਫਰੀਦਕੋਟ, 20 ਅਗਸਤ – (ਪੰਜਾਬ ਡਾਇਰੀ) ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਆਗਮਨ ਪੁਰਬ -2022 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲਾ ਸੱਭਿਆਚਾਰਕ ਸੁਸਾਇਟੀ ਡਾ. ਰੂਹੀ ਦੁੱਗ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਏ.ਡੀ.ਸੀ (ਯੂ.ਡੀ) ਸ. ਪਰਮਦੀਪ ਸਿੰਘ,ਏ.ਡੀ.ਸੀ(ਜ) ਡਾ.ਮਨਦੀਪ ਕੌਰ, ਐੱਸ.ਡੀ.ਐੱਮ ਜੈਤੋ ਡਾ. ਨਿਰਮਲ ਓਸੇਪਚਨ,ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲਾ ਸਮਾਗਮ 19 ਤੋਂ 23 ਤਕ ਕਰਵਾਇਆ ਜਾਵੇਗਾ।ਜਦੋਂ ਕਿ ਕਰਾਫ਼ਟ ਮੇਲਾ 20 ਸਤੰਬਰ ਤੋਂ 28 ਸਤੰਬਰ ਤੱਕ ਦਾਣਾ ਮੰਡੀ ਫਿਰੋਜੁਪਰ ਰੋਡ ਫਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰਾਂ ਇਸ ਵਾਰ ਵੀ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਮੇਲੇ ਦੌਰਾਨ ਵਿਰਾਸਤੀ ਪ੍ਰਦਰਸ਼ਨੀ ਤੋਂ ਇਲਾਵਾ ਕਰਾਫਟ ਮੇਲਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਦਸਤਕਾਰੀ ਨਾਲ ਸਬੰਧਤ ਕਲਾਕਾਰਾਂ ਅਤੇ ਕਾਰੀਗਰਾਂ ਦੀਆਂ ਨੁਮਾਇਸ਼ਾ ਲਗਾਈਆਂ ਜਾਣਗੀਆਂ ਜੋ ਕਿ ਲਗਾਤਾਰ 08 ਦਿਨ ਚੱਲਣਗੀਆਂ ਜਦਕਿ ਮੁੱਖ ਮੇਲਾ 5 ਦਿਨ ਦਾ ਹੋਵੇਗਾ । ਇਸ ਸਬੰਧੀ ਜ਼ਿਆਦਾਤਰ ਪ੍ਰੋਗਰਾਮਾਂ ਨੂੰ ਫਾਇਨਲ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਬਾਬਾ ਫਰੀਦ ਕੌਮੀ ਫੈਸਟੀਵਲ ਦੌਰਾਨ ਹੋਣ ਵਾਲੇ ਪ੍ਰੋਗਰਾਮ, ਪਾਠ ਸ੍ਰੀ ਸੁਖਮਨੀ ਸਾਹਿਬ ਅਤੇ ਅਰਦਾਸ, ਪੇਂਡੂ ਖੇਡ ਮੇਲਾ, ਕਰਾਫਟ ਮੇਲਾ, ਰੰਗੋਲੀ ਕੰਪੀਟੀਸ਼ਨ, ਪੇਟਿੰਗ ਕੰਪੀਟੀਸ਼ਨ, ਪੇਟਿੰਗ ਗੈਲਰੀ, ਫੋਟੋਗਰਾਫੀ ਕੰਪੀਟੀਸ਼ਨ, ਡਰਾਮਾ ਫੈਸਟੀਵਲ, ਹੈਰੀਟੇਜ਼ ਵਾਕ, ਵਿਨਟੇਜ਼ ਕਾਰ ਪ੍ਰਦਰਸ਼ਨੀ, ਇੰਟਰ ਯੂਥ ਫੈਸਟ, ਕੌਮੀ ਲੋਕ ਨਾਚ ਪ੍ਰੋਗਰਾਮ, ਆਰਟਿਲਰੀ ਡਿਸਪਲੇਅ,ਬੇਬੀ ਸ਼ੋਅ, ਸਭਿਆਚਾਰਕ ਪ੍ਰੋਗਰਾਮ, ਸਮੇਤ ਮੇਲੇ ਦੌਰਾਨ ਹੋਣ ਵਾਲੇ ਹੋਰ ਵੱਖ ਵੱਖ ਮੁਕਾਬਲਿਆਂ, ਸਮਾਗਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ.ਅਮਨਦੀਪ ਕੇਸ਼ਵ, ਬਾਗਬਾਨੀ ਅਫਸਰ ਡਾ.ਕਿਰਨਜੀਤ ਸਿੰਘ,ਐਸ.ਡੀ.ਓ ਮੰਡੀ ਬੋਰਡ ਸ੍ਰੀ ਦਵਿੰਦਰ ਸਿੰਘ, ਸ੍ਰੀ ਸੁਭਾਸ਼ ਸਕੱਤਰ ਜ਼ਿਲ੍ਹਾ ਰੈਡ ਕਰਾਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।