Breaking- ਡੀ.ਸੀ ਵੱਲੋਂ ਮੁੜ ਵਸੇਬਾ ਕੇਂਦਰ ਫ਼ਰੀਦਕੋਟ ਵਿਖੇ ਐਕਟੀਵੇਟ ਰੂਮ ਦਾ ਉਦਘਾਟਨ
ਨਸ਼ਾ ਛੱਡ ਚੁੱਕੇ ਨੋਜਵਾਨਾ ਨੂੰ ਰੁਜ਼ਗਾਰ ਦੇ ਕਾਬਲ ਬਣਾਉ ਲਈ ਟ੍ਰੇਨਿੰਗ, ਬੈਂਕ ਕਰਜ਼ੇ, ਸਬਸਿਡੀ ਦਾ ਪ੍ਰਬੰਧ -ਡਾ. ਰੂਹੀ ਦੁੱਗ
ਫਰੀਦਕੋਟ, 20 ਅਗਸਤ – (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਸਰਕਾਰੀ ਮੁੜ ਵਸੇਬਾ ਕੇਂਦਰ ਫ਼ਰੀਦਕੋਟ ਵਿਖੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਮਨੋਰੰਜਨ ਲਈ ਨਵੇਂ ਅਪਗਰੇਡ ਕੀਤੇ ਗਏ ਐਕਟੀਵੇਟ ਰੂਮ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਦਰ ਸ਼ੇਖਰ, ਮੈਡੀਕਲ ਅਫ਼ਸਰ ਡਾ. ਰਣਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਐਕਟੀਵੇਟ ਰੂਮ ਵਿੱਚ ਲਾਇਬ੍ਰੇਰੀ, ਵਧੀਆ ਫਰਨੀਚਰ, ਕਿਤਾਬਾਂ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਹੈ ਐਕਟੀਵੇਟ ਰੂਮ ਵਿੱਚ ਪਹਿਲਾਂ ਤੋਂ ਹੀ ਕਲਰਡ ਟੀ.ਵੀ.ਆਦਿ ਮੌਜੂਦ ਸਨ।ਉਨ੍ਹਾਂ ਦੱਸਿਆ ਕਿ ਇਥੇ ਰਹਿ ਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਜਿੱਥੇ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਓਟ ਸੈਟਰਾਂ ਵਿੱਚ ਇਲਾਜ ਕੀਤਾ ਜਾ ਰਿਹਾ ਹੈ ਉੱਥੇ ਹੀ ਮੁੜ ਵਸੇਬਾ ਕੇਂਦਰਾਂ ਵਿੱਚ ਉਨ੍ਹਾਂ ਦੀ ਕੋਸਲਿੰਗ ਕਰਕੇ ਉਨ੍ਹਾਂ ਨੂੰ ਸਮਾਜਿਕ ਮੁੱਖਧਾਰਾ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਾ ਛੱਡ ਚੁੱਕੇ ਨੋਜਵਾਨਾ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਟ੍ਰੇਨਿੰਗ , ਬੈਂਕ ਕਰਜ਼ੇ, ਸਬਸਿਡੀ ਦਾ ਪ੍ਰਬੰਧ ਕੀਤਾ ਜਾਂਦਾ ਹੈ।
ਇਸ ਮੌਕੇ ਡਾ.ਚੰਦਰਸ਼ੇਖਰ ਸੀਨੀਅਰ ਮੈਡੀਕਲ ਅਫ਼ਸਰ ਅਤੇ ਡਾਕਟਰ ਰਣਜੀਤ ਕੌਰ ਨੇ ਦੱਸਿਆ ਕਿ ਇਸ ਸਮੇਂ 6 ਨਸ਼ਾ ਛੱਡ ਚੁੱਕੇ ਨੌਜਵਾਨ ਇਥੇ ਰਹਿ ਰਹੇ ਹਨ। ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਸੇਧ ਦੇਣ ਲਈ ਉਨ੍ਹਾਂ ਦੀ ਕੌਸਲਿੰਗ ਲਈ ਲੋੜੀਂਦਾ ਸਟਾਫ ਵੀ ਮੌਜੂਦ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਨਵੇਂ ਕੋਰਸਾਂ ਸਬੰਧੀ ਸਮਝਾਇਆ ਜਾਂਦਾ ਹੈ ਅਤੇ ਜੀਵਨ ਜਾਂਚ ਲਈ ਕੌਂਸਲਿੰਗ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਮਨੋਰੋਗ ਡਾਕਟਰ ਸਮੇਂ ਸਮੇਂ ਤੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਦਾ ਚੈੱਕ ਅੱਪ ਕਰਦੇ ਹਨ। ਇਸ ਮੌਕੇ ਡਾਕਟਰ ਤੇ ਹੋਰ ਪੈਰਾ-ਮੈਡੀਕਲ ਸਟਾਫ ਵੀ ਮੌਜੂਦ ਸੀ।