Breaking- ਕਾਨਫਰੰਸ ਕਰਕੇ ਸੁਖਬੀਰ ਬਾਦਲ ਨੇ ਘੇਰੀ ਭਗਵੰਤ ਮਾਨ ਦੀ ਸਰਕਾਰ ਉੱਪਰ ਕਰੋੜਾ ਰੁਪਏ ਦੀ ਹੇਰ-ਫੇਰ ਦੇ ਇਲਜ਼ਾਮ ਲਗਾਏ
ਚੰਡੀਗੜ੍ਹ, 26 ਅਗਸਤ – ਸੁਖਬੀਰ ਸਿੰਘ ਬਾਦਲ ਨੇ ਅੱਜ ਆਪ ਦੀ ਐਕਸਾਈਜ਼ ਪਾਲਿਸੀ ਨੂੰ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਉਤੇ ਕਰੋੜਾਂ ਰੁਪਏ ਦਾ ਐਕਸਾਈਜ਼ ਘੁਟਾਲਾ ਕਰਨ ਦਾ ਦੋਸ਼ ਲਾਇਆ ਹੈ। ਅਤੇ ਕਿਹਾ ਸਭ ਤੋਂ ਵੱਡਾ ਸ਼ਰਾਬ ਮਾਫੀਆ ਆਮ ਆਦਮੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਦਿੱਲੀ ਦੀ ਆਬਕਾਰੀ ਨੀਤੀ ਪੰਜਾਬ ਵਿੱਚ ਲਿਆਂਏ ਤੇ ਇਸਨੂੰ ਪੰਜਾਬ ਵਿੱਚ ਲਾਗੂ ਕੀਤਾ ਗਿਆ। ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਿਆ 5 ਮਹੀਨੇ ਹੋਏ ਹਨ ਪਰ ਥੋੜ੍ਹੇ ਵਕਤ ਵਿਚ 500 ਕਰੋੜ ਰੁਪਏ ਲੁੱਟੇ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਸੁਖਬੀਰ ਨੇ ਤਿੱਖਾ ਹਮਲਾ ਕੀਤਾ। ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਦੀ ਮੀਟਿੰਗ ਪੰਜਾਬ ਵਿੱਚ ਹੋਣੀ ਚਾਹੀਦੀ ਸੀ, ਪਰ ਇਸ ਦੀ ਤਿਆਰੀ ਦਿੱਲੀ ਵਿੱਚ ਕੀਤੀ ਗਈ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਅਤੇ ਸਿਸੋਦੀਆ ਪੈਸੇ ਇਕੱਠੇ ਕਰਦੇ ਹਨ।