Breaking- ਸੱਮਤਸਰੀ ਦਿਵਸ ਮੌਕੇ 31 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ- ਡਾ. ਮਨਦੀਪ ਕੌਰ
ਫਰੀਦਕੋਟ, 26 ਅਗਸਤ (ਪੰਜਾਬ ਡਾਇਰੀ) ਵਧੀਕ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਡਾ. ਮਨਦੀਪ ਕੌਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973(ਐਕਟ ਨੰਬਰ 2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਰੀਦਕੋਟ ਅੰਦਰ 31 ਅਗਸਤ 2022 ਦਿਨ ਬੁੱਧਵਾਰ ਨੂੰ ਸੱਮਤਸਰੀ ਦਿਵਸ ਦੇ ਪਾਵਨ ਮੌਕੇ ਤੇ ਬੁੱਚੜਖ਼ਾਨੇ ਅਤੇ ਆਂਡੇ ਮੀਟ ਦੀਆਂ ਦੁਕਾਨਾਂ ਪੂਰਨ ਤੌਰ ‘ਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੁਕਮ ਹੋਟਲਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ। ਇਹ ਹੁਕਮ 31 ਅਗਸਤ 2022 ਲਈ ਲਾਗੂ ਰਹੇਗਾ।