Image default
ਤਾਜਾ ਖਬਰਾਂ

Breaking- ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਜੇ ਸੁਖਬੀਰ ਬਾਦਲ ਪ੍ਰਧਾਨਗੀ ਛੱਡ ਦੇਣ ਤਾਂ ਸ੍ਰੋਮਣੀ ਅਕਾਲੀ ਦਲ ਦੀ ਹੋਂਦ ਬਚੀ ਰਹਿ ਸਕਦੀ ਹੈ

Breaking- ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਜੇ ਸੁਖਬੀਰ ਬਾਦਲ ਪ੍ਰਧਾਨਗੀ ਛੱਡ ਦੇਣ ਤਾਂ ਸ੍ਰੋਮਣੀ ਅਕਾਲੀ ਦਲ ਦੀ ਹੋਂਦ ਬਚੀ ਰਹਿ ਸਕਦੀ ਹੈ

27 ਅਗਸਤ – ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਧਰਮ ਦੀ ਲਹਿਰ ਨੂੰ ਪ੍ਰਚੰਡ ਕਰਨ ਅਤੇ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਸੁਝਾਅ ਤੇ ਸਲਾਹਾਂ ਲੈਣ ਲਈ ਗੁਰਮਤਿ ਅਕੈਡਮੀ ਬਾਰਨ ਪਟਿਆਲਾ ਵਿਖੇ ਦਿੱਲੀ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਵਿੱਚ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਅਹਿਮ ਮੀਟਿੰਗ ਦੌਰਾਨ ਹਰਿਆਣਾ ਤੋਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵਿਸ਼ੇਸ਼ ਤੌਰ ਉਤੇ ਪਹੁੰਚੇ।
ਉਨ੍ਹਾਂ ਨੇ ਜਿੱਥੇ ਪੰਜਾਬ ਦੇ ਲੋਕਾਂ ਅਤੇ ਸਿੱਖ ਜਥੇਬੰਦੀਆਂ ਨੂੰ ਸਿੱਖ ਧਰਮ ਦੀ ਲਹਿਰ ਨੂੰ ਪ੍ਰਚੰਡ ਕਰਨ ਲਈ ਅਪੀਲ ਕੀਤੀ ਹੈ, ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਦਾਦੂਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਅੱਜ ਵੀ ਜੇਲ੍ਹਾਂ ਵਿੱਚ ਬੰਦ ਨੇ ਜਦੋਂਕਿ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ ਤਾਂ ਰਿਹਾਅ ਹੋਏ ਅਤੇ ਕਈ ਹੋਰ ਅਪਰਾਧਿਕ ਮਾਮਲਿਆਂ ਵਿੱਚ ਸਜ਼ਾਵਾਂ ਕੱਟ ਰਹੇ ਕੈਦੀ ਵੀ ਰਿਹਾਅ ਹੋਏ ਪਰ ਬੰਦੀ ਸਿੰਘਾਂ ਦੀ ਰਿਹਾਈ ਉਤੇ ਸਿਰਫ ਰਾਜਨੀਤੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਸਿੰਘਾ ਦੇ ਪਰਿਵਾਰਕ ਮੈਂਬਰਾਂ ਨੂੰ ਇਨ੍ਹਾਂ ਸਿੰਘਾਂ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਜਿਸ ਲਈ ਉਹ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੂੰ ਨਾਲ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹੁਤ ਜਲਦ ਮਿਲਣਗੇ।
ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਬਾਰੇ ਬੋਲਦਿਆਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਬਾਦਲ ਪਰਿਵਾਰ ਦਾ ਪੱਲਾ ਛੱਡ ਕੇ ਪੰਥ ਦੀ ਰਹਿਨੁਮਾਈ ਕਰ ਕੇ ਧਰਮ ਦਾ ਪ੍ਰਚਾਰ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਰਾਜ ਦੌਰਾਨ ਪੰਥ ਦੀ ਰਾਖੀ ਨਹੀਂ ਕੀਤੀ ਅਤੇ ਅਕਾਲੀ ਦਲ ਦੀ ਸਰਕਾਰ ਵੇਲੇ ਕਲਿਆਣ ਵਿਖੇ ਜੋ ਸਰੂਪ ਚੋਰੀ ਹੋਏ ਸੀ, ਉਸ ਦਾ ਇਨਸਾਫ਼ ਵੀ ਅਜੇ ਤੱਕ ਲੋਕਾਂ ਨੂੰ ਨਹੀਂ ਮਿਲਿਆ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਦਾ ਜਵਾਬ ਦੇਣਾ ਚਾਹੀਦੈ।

Related posts

ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਹੁੰਦੀ ਹੈ ਮਜ਼ਦੂਰੀ ਅਤੇ ਪਾਣੀ ਦੀ ਬੱਚਤ-ਡਾ. ਗਿੱਲ

punjabdiary

Breaking- ਜਨਤਕ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਈ, ਸੋਸ਼ਲ ਮੀਡੀਆ ਤੇ ਵੀ ਲਾਗੂ ਰਹੇਗੀ

punjabdiary

Breaking- ਤੇਜ਼ ਬਾਰਿਸ਼ ਦੇ ਚੱਲਦਿਆ ਇਲਾਕੇ ਵਿਚ ਬੱਦਲ ਫੱਟਣ ਨਾਲ ਲੋਕਾਂ ਭਗਦੜ ਮਚੀ, ਬਚਾਓ ਕਾਰਜ ਜਾਰੀ

punjabdiary

Leave a Comment