Breaking- ਖਹਿਰਾ ਨੇ ਜੋ ਰਾਜਾ ਵੜਿੰਗ ਨੂੰ ਦਿੱਤੀ ਸਲਾਹ, ਨੋਟਿਸ ਦੇ ਚੱਕਰ ਵਿਚ ਫਸੇ
29 ਅਗਸਤ – ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਜੋ ਲਗਾਤਾਰ ਮੌਜੂਦਾ ਸਰਕਾਰ ਖ਼ਿਲਾਫ਼ ਨਵੇਂ ਨਵੇਂ ਮੁੱਦਿਆਂ ਤੇ ਹਮਲਾ ਬੋਲਦਾ ਰਹਿੰਦਾ ਹੈ। ਬੀਤੇ ਦਿਨ ਖਹਿਰਾ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਸੀ ਕਿ ਪੰਜਾਬ ਦੇ ਬਹੁਤ ਵੱਡੇ ਮੁੱਦੇ ਹੈ ਜਿੰਨਾ ਤੇ ਆਪਾਂ ਨੂੰ ਧਿਆਨ ਦੇਣਾ ਚਾਹੀਦਾ ਹੈ। ਜੇ ਸਾਡੇ ਲੀਡਰ ਸਾਫ ਹੈ ਤਾਂ ਉਨ੍ਹਾਂ ਤੇ ਕੋਈ ਕਾਰਵਾਈ ਨਹੀਂ ਕਰ ਸਕਦਾ ਹੈ।
ਇਸ ਤੋਂ ਬਾਅਦ ਰਾਜਾ ਵੜਿੰਗ ਨੇ ਜਵਾਬ ਦਿੰਦਿਆਂ ਆਖਿਆ ਸੀ ਕਿ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ ਨਹੀਂ ਤਾਂ ਇੱਜ਼ਤ ਘੱਟ ਜਾਂਦੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਖਹਿਰਾ ਦੀ ਦਿੱਤੀ ਗਈ ਸਲਾਹ ਤੇ ਵਿਚਾਰ ਕਰਨ ਦੀ ਬਜਾਏ ਸੁਖਪਾਲ ਖਹਿਰਾ ਨੂੰ ਨੋਟਿਸ ਭੇਜ ਦਿੱਤਾ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਖਹਿਰਾ ਨੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਦਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ।