Breaking- 12 ਸਤੰਬਰ ਨੂੰ ਵੱਡੇ ਪੱਧਰ ਤੇ ਧਰਨਾ ਦਿੱਤਾ ਜਾਵੇਗਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦਾ ਬਿਆਨ
ਚੰਡੀਗੜ੍ਹ, 3 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤੇਜ ਕਰਨ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਰਚਾ ਕੀਤੀ ਗਈ। ਕੁਝ ਦਿਨ ਪਹਿਲਾ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੱਲਬਾਤ ਲਈ ਸਮਾਂ ਮੰਗਿਆ ਗਿਆ ਸੀ।
ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਕੇਂਦਰ ਤੇ ਰਾਜਾਂ ਦੀਆਂ ਸਰਕਾਰਾਂ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ 4 ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ 12 ਸਤੰਬਰ ਨੂੰ ਕਾਲੇ ਚੋਲੇ ਪਾ ਕੇ ਜ਼ਿਲ੍ਹਾ ਹੈਡਕਾਰਟਰਾਂ ਦੇ ਬਾਹਰ ਧਰਨਾ ਦਿੱਤਾ ਜਾਵੇਗਾ ਅਤੇ ਐਸਜੀਪੀਸੀ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮੈਮੋਰੈਂਡਮ ਵੀ ਸੌਂਪਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਵਿੱਚ ਜਾਗਰੂਕਤਾ ਲਈ ਇਕ ਦਸਤਖ਼ਤੀ ਮੁਹਿੰਮ ਵੀ ਚਲਾਈ ਜਾਵੇਗੀ।
ਕਾਨੂੰਨੀ ਪ੍ਰਕਿਰਿਆ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਸੇਵਾ ਮੁਕਤ ਸਿੱਖ ਜੱਜਾਂ, ਸੀਨੀਅਰ ਵਕੀਲਾਂ ਤੇ ਵਿਦਵਾਨਾਂ ਦੀ ਰਾਇ ਵੀ ਲਈ ਜਾਵੇਗੀ।