Aam Aadmi Clinic ਦਾ ਨਾਂਅ ਬਦਲਣ ਦੇ ਹੁਕਮ ’ਤੇ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਵਧੀ ਤਰਕਾਰ, ਹੁਕਮਾਂ ਨੂੰ SC ’ਚ ਚੁਣੌਤੀ ਦੇਣ ਦੀ ਤਿਆਰੀ ’ਚ AAP
ਚੰਡੀਗੜ੍ਹ, 29 ਜੁਲਾਈ (ਪੀਟੀਸੀ ਨਿਊਜ)- ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਆਹਮੋ ਸਾਹਮਣੇ ਹੋ ਗਈ ਹੈ। ਇਸ ਵਾਰ ਆਮ ਆਦਮੀ ਕਲੀਨਿਕ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਤਕਰਾਰ ਵਧ ਗਿਆ ਹੈ। ਜੀ ਹਾਂ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕ ਦਾ ਨਾਂ ਬਦਲਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।
ਦਰਅਸਲ ਕੇਂਦਰ ਨੇ ਹੈਲਥ ਐਂਡ ਵੈੱਲਨੈੱਸ ਸੈਂਟਰ ਨੂੰ ਲੈ ਕੇ ਕੇਂਦਰ ਵੱਲੋਂ ਫਰਮਾਨ ਜਾਰੀ ਕੀਤਾ ਗਿਆ ਸੀ ਜਿਸ ਮੁਤਾਬਿਕ ਪੰਜਾਬ ’ਚ ਆਮ ਆਦਮੀ ਕਲੀਨਿਕ ਦਾ ਨਾਂ ਬਦਲ ਕੇ ਆਯੂਸ਼ਮਾਨ ਆਰੋਗਯ ਮੰਦਰ ਰੱਖਣ ਦਾ ਹੁਕਮ ਦਿੱਤਾ ਹੈ ਜਿਸ ਨੂੰ ਪੰਜਾਬ ਸਰਕਾਰ ਇਨਕਾਰ ਕਰ ਦਿੱਤਾ ਹੈ।
ਕੇਂਦਰ ਸਰਕਾਰ ਦੇ ਇਸ ਫੈਸਲੇ ’ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਨਾਂਅ ਬਦਲ ਕੇ ‘ ਆਯੂਸ਼ਮਾਨ ਆਰੋਗਯ ਮੰਦਰ’ ਨਹੀਂ ਰੱਖਿਆ ਜਾਵੇਗਾ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਪਲਟਣ ਦੇ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਜਾਵੇਗੀ।