Image default
About us

AAP ਵਿਧਾਇਕ ਨੂੰ ਪੁੱਛ-ਗਿੱਛ ਲਈ ਲੈ ਗਈ ED, ਪਿਛਲੇ ਸਾਲ ਵੀ ਹੋਈ ਰੇਡ

AAP ਵਿਧਾਇਕ ਨੂੰ ਪੁੱਛ-ਗਿੱਛ ਲਈ ਲੈ ਗਈ ED, ਪਿਛਲੇ ਸਾਲ ਵੀ ਹੋਈ ਰੇਡ

 

 

 

Advertisement

 

ਸੰਗਰੂਰ, 6 ਨਵੰਬਰ (ਡੇਲੀ ਪੋਸਟ ਪੰਜਾਬੀ)- ਸੰਗਰੂਰ ਦੀ ਅਮਰਗੜ੍ਹ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪਿਛਲੇ ਸਾਲ ਈਡੀ ਨੇ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਮਾਜਰਾ ਤੋਂ ਪਿਛਲੇ 1 ਘੰਟੇ ਤੋਂ ਲਗਾਤਾਰ ਜਲੰਧਰ ਈਡੀ ਦਫ਼ਤਰ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਭਾਰੀ ਸੁਰੱਖਿਆ ਵਿਚਾਲੇ ਉਨ੍ਹਾਂ ਨੂੰ ਜਲੰਧਰ ਆਫਿਸ ਲਿਆਇਆ ਗਿਆ ਸੀ।

ਦੱਸਿਆ ਗਿਆ ਹੈ ਕਿ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਵਰਕਰਾਂ ਦੇ ਨਾਲ ਮੀਟਿੰਗ ਵਿੱਚ ਸਨ। ਉਸੇ ਦੌਰਾਨ ED ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਆਪਣੇ ਨਾਲ ਲੈ ਗਈ। ਜਲੰਧਰ ਈਡੀ ਆਫਿਸ ਦੇ ਬਾਹਰ ਲੋਕਾਂ ਦੀ ਭੀੜ ਇਕੱਠਾ ਹੋਣੀ ਸ਼ੁਰੂ ਹੋ ਗਈ। ਮੌਕੇ ‘ਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਇੱਕ ਟੀਮ ਵੀ ਸੁਰੱਖਿਆ ਲਈ ਤਾਇਨਾਤ ਕਰ ਦਿੱਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਵਿਧਾਇਕ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਦੋਸ਼ ਵਿੱਚ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਜਸਵੰਤ ਸਿੰਘ ਗੱਜਣ ਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂ ਨੇ ਕਰੀਬ 14 ਘੰਟੇ ਤੱਕ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ। ਸੂਤਰਾਂ ਮੁਤਾਬਕ ਈਡੀ ਨੇ ਇਸ ਤੋਂ ਪਹਿਲਾਂ ਮਾਜਰਾ ਨੂੰ ਸਿਰਫ਼ ਪੁੱਛਗਿੱਛ ਲਈ ਬੁਲਾਇਆ ਸੀ। ਪਰ ਸੋਮਵਾਰ ਨੂੰ ਈਡੀ ਨੇ ਉਸਨੂੰ ਅਚਾਨਕ ਹਿਰਾਸਤ ਵਿੱਚ ਲੈ ਲਿਆ। ਈਡੀ ਦੀ ਟੀਮ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਜਲੰਧਰ ਲੈ ਗਈ ਹੈ।

Advertisement

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਉਸ ਸਮੇਂ ਸੁਰਖੀਆਂ ‘ਚ ਆਏ ਸਨ, ਜਦੋਂ ਉਨ੍ਹਾਂ ਨੇ ਸਿਰਫ ਇਕ ਰੁਪਏ ਦੀ ਤਨਖਾਹ ਲੈਣ ਦਾ ਐਲਾਨ ਕੀਤਾ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਮੈਂ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲਵਾਂਗਾ।

Related posts

ਨਵੇਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸੰਭਾਲਿਆ ਚਾਰਜ, ਕਿਹਾ- ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ

punjabdiary

Breaking- ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਚ ਬਣੀ ਸਹਿਮਤੀ, ਮਰਨ ਵਰਤ ਕੀਤਾ ਖਤਮ

punjabdiary

ਆਰ.ਜੀ. ਆਰ ਸੈੱਲ (ਪੀ.ਏ.ਯੂ) ਲੁਧਿਆਣਾ ਵੱਲੋਂ ਫ਼ਰੀਦਕੋਟ ਵਿੱਚ ਜਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ

punjabdiary

Leave a Comment