Monday, August 25, 2025
Google search engine
Homeਤਾਜ਼ਾ ਖਬਰAnti Beadbi Law : ਪੰਜਾਬ ਕੈਬਨਿਟ ਦੀ ਮੀਟਿੰਗ ਚ ਪਵਿੱਤਰ ਗ੍ਰੰਥਾਂ ਦੀ...

Anti Beadbi Law : ਪੰਜਾਬ ਕੈਬਨਿਟ ਦੀ ਮੀਟਿੰਗ ਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਬਿੱਲ ਨੂੰ ਦਿੱਤੀ ਮਨਜ਼ੂਰੀ, ਜਾਣਦੇ ਹਾਂ ਕਿਸ ਧਾਰਾ ਤਹਿਤ ਕਿੰਨੇ ਸਾਲ ਦੀ ਹੋ ਸਕਦੀ ਹੈ ਸਜ਼ਾ

ਚੰਡੀਗੜ੍ਹ- ਬੇਅਦਬੀ ਵਰਗੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਅੱਜ ‘ਪੰਜਾਬ ਪ੍ਰੀਵੈਂਸ਼ਨ ਆਫ਼ ਕਰਾਈਮਜ਼ ਅਗੇਂਸਟ ਹੋਲੀ ਸਕ੍ਰਿਪਚਰਸ ਬਿੱਲ-2025’ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।

ਇਹ ਵੀ ਪੜ੍ਹੋ- Fauja Singh Death : ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ, ਘਰ ਤੋਂ ਬਾਹਰ ਸੈਰ ਕਰਦੇ ਸਮੇਂ ਕਾਰ ਦੀ ਟੱਕਰ ਨਾਲ ਮੌਤ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਹਾਲ ਹੀ ਵਿੱਚ ਹੋਈਆਂ ਘਟਨਾਵਾਂ ਨੇ ਲੋਕਾਂ ਦੇ ਦਿਲਾਂ ਨੂੰ ਡੂੰਘਾ ਹਿਲਾ ਕੇ ਰੱਖ ਦਿੱਤਾ ਹੈ ਅਤੇ ਸਮਾਜ ਵਿੱਚ ਅਸ਼ਾਂਤੀ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨਾਲ ਨਜਿੱਠਣ ਦੌਰਾਨ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾ ਦੀ ਵਿਵਸਥਾ ਨਹੀਂ ਕਰਦੀਆਂ।

ਇਸ ਇਸ ਸੰਦਰਭ ਦੇ ਵਿੱਚ ਕੈਬਨਿਟ ਨੇ ‘ਪੰਜਾਬ ਪ੍ਰੀਵੈਂਸ਼ਨ ਆਫ਼ ਕਰਾਈਮਜ਼ ਅਗੇਂਸਟ ਹੋਲੀ ਸਕ੍ਰਿਪਚਰਸ ਬਿੱਲ-2025’ ਨੂੰ ਮਨਜ਼ੂਰੀ ਦੇ ਹੀ ਦਿੱਤੀ ਹੈ। ਇਹ ਬਿੱਲ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ, ਭਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ, ਜਿਸ ਵਿੱਚ ਉਮਰ ਕੈਦ ਵੀ ਸ਼ਾਮਲ ਹੈ, ਦੀ ਵਿਵਸਥਾ ਕਰਦਾ ਹੈ।

ਇਹ ਜ਼ਿਕਰਯੋਗ ਹੈ ਕਿ ਹੁਣ ਤੱਕ ਕੋਈ ਖਾਸ ਕਾਨੂੰਨ ਨਹੀਂ ਹੈ ਜੋ ਸਿੱਧੇ ਤੌਰ ‘ਤੇ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਨਾਲ ਨਜਿੱਠਦਾ ਹੈ, ਜਿਸ ਦੇ ਨਤੀਜੇ ਵਜੋਂ ਦੋਸ਼ੀ ਅਕਸਰ ਗੰਭੀਰ ਕਾਰਵਾਈ ਤੋਂ ਬਚ ਜਾਂਦੇ ਹਨ। ਇਸ ਬਿੱਲ ਦਾ ਉਦੇਸ਼ ਸਾਰੇ ਧਰਮਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਬੇਅਦਬੀ ਦੇ ਮਾਮਲਿਆਂ ਵਿੱਚ ਸਜ਼ਾ ਪ੍ਰਦਾਨ ਕਰਕੇ ਇਸ ਕਾਨੂੰਨੀ ਪਾੜੇ ਨੂੰ ਭਰਨਾ ਹੈ। ਪ੍ਰਸਤਾਵਿਤ ਕਾਨੂੰਨ ਦੇ ਤਹਿਤ, ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਦੀ ਸਜ਼ਾ ਦਿੱਤੀ ਜਾ ਸਕਦੀ ਹੈ। ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਤਿੰਨ ਤੋਂ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਵੀ ਦਿੱਤੀ ਜਾ ਸਕਦੀ ਹੈ, ਜਦੋਂ ਕਿ ਅਪਰਾਧ ਨੂੰ ਉਕਸਾਉਣ ਵਾਲਿਆਂ ਨੂੰ ਅਪਰਾਧ ਅਨੁਸਾਰ ਸਜ਼ਾ ਦਿੱਤੀ ਜਾਵੇਗੀ।

ਪੰਜਾਬ ਕਰੱਸ਼ਰ ਯੂਨਿਟਾਂ, ਸਟਾਕਿਸਟਾਂ ਅਤੇ ਪ੍ਰਚੂਨ ਵਿਕਰੇਤਾ ਰੈਗੂਲੇਸ਼ਨ ਨਿਯਮ-2025 ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ‘ਪੰਜਾਬ ਕਰੱਸ਼ਰ ਯੂਨਿਟਾਂ, ਸਟਾਕਿਸਟਾਂ ਅਤੇ ਪ੍ਰਚੂਨ ਵਿਕਰੇਤਾ ਰੈਗੂਲੇਸ਼ਨ ਨਿਯਮ-2025’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਰੱਸ਼ਰ ਯੂਨਿਟਾਂ, ਵਪਾਰੀ ਅਤੇ ਪ੍ਰਚੂਨ ਵਿਕਰੇਤਾ ਨਿਰਧਾਰਤ ਢਾਂਚੇ ਦੇ ਅੰਦਰ ਕੰਮ ਕਰਦੇ ਹਨ। ਇਹ ਨਿਯਮ ਪੰਜਾਬ ਕਰੱਸ਼ਰ ਯੂਨਿਟਾਂ, ਸਟਾਕਿਸਟਾਂ ਅਤੇ ਪ੍ਰਚੂਨ ਵਿਕਰੇਤਾ ਰੈਗੂਲੇਸ਼ਨ ਐਕਟ-2025 ਦੇ ਅਨੁਸਾਰ ਬਣਾਏ ਗਏ ਹਨ, ਜੋ ਕਿ ਕਰੱਸ਼ਰ ਯੂਨਿਟਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਮਾਈਨਿੰਗ ਕੀਤੀ ਗਈ ਰੇਤ ਅਤੇ ਬੱਜਰੀ ਦੀ ਖਰੀਦ ਨੂੰ ਰੋਕਣ ਲਈ ਲਾਗੂ ਕੀਤਾ ਗਿਆ ਸੀ।

ਇਹ ਵੀ ਪੜ੍ਹੋ- Panchayat ByElections : ਪੰਜਾਬ ਰਾਜ ਚੋਣ ਕਮਿਸ਼ਨ ਨੇ 90 ਸਰਪੰਚਾਂ ਅਤੇ 1771 ਪੰਚਾਂ ਦੇ ਅਹੁਦਿਆਂ ਲਈ ਉਪ ਚੋਣਾਂ ਦਾ ਐਲਾਨ ਕੀਤਾ

ਨਵੇਂ ਨਿਯਮ ਐਕਟ ਦੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਲਾਗੂਕਰਨ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਕਿਰਿਆਵਾਂ, ਨਿਰਧਾਰਤ ਫਾਰਮ, ਸਮਾਂ-ਸੀਮਾਵਾਂ, ਅਧਿਕਾਰੀਆਂ ਅਤੇ ਪਾਲਣਾ ਵਿਧੀਆਂ ਨੂੰ ਪਰਿਭਾਸ਼ਿਤ ਕਰਦੇ ਹਨ। ਇਹਨਾਂ ਦਾ ਉਦੇਸ਼ ਕਾਰਜਸ਼ੀਲ ਪ੍ਰਕਿਰਿਆਵਾਂ ਵਿੱਚ ਅਸਪਸ਼ਟਤਾ ਨੂੰ ਖਤਮ ਕਰਨਾ, ਰਾਇਲਟੀ ਚੋਰੀ ਅਤੇ ਗੈਰ-ਕਾਨੂੰਨੀ ਖਣਿਜ ਵਪਾਰ ਨੂੰ ਰੋਕਣਾ, ਅਤੇ ਵਾਤਾਵਰਣ ਪੱਖੋਂ ਟਿਕਾਊ ਅਤੇ ਕਾਨੂੰਨੀ ਤੌਰ ‘ਤੇ ਅਨੁਕੂਲ ਵਪਾਰਕ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤੋਂ ਇਲਾਵਾ, ਇਹਨਾਂ ਨਿਯਮਾਂ ਤੋਂ ਰਾਜ ਭਰ ਵਿੱਚ ਪਾਰਦਰਸ਼ਤਾ ਵਧਾਉਣ ਅਤੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਦੀ ਉਮੀਦ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments