Tuesday, April 14, 2026
Google search engine
Homeਤਾਜ਼ਾ ਖਬਰBBMB ਭਰਤੀ ਨਿਯਮਾਂ ਵਿੱਚ ਵੱਡੀ ਤਬਦੀਲੀ, ਪੰਜਾਬ-ਹਰਿਆਣਾ ਲਈ ਝਟਕਾ

BBMB ਭਰਤੀ ਨਿਯਮਾਂ ਵਿੱਚ ਵੱਡੀ ਤਬਦੀਲੀ, ਪੰਜਾਬ-ਹਰਿਆਣਾ ਲਈ ਝਟਕਾ

BBMB ਭਰਤੀ ਨਿਯਮਾਂ ਵਿੱਚ ਵੱਡੀ ਤਬਦੀਲੀ, ਪੰਜਾਬ-ਹਰਿਆਣਾ ਲਈ ਝਟਕਾ

ਕੇਂਦਰ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਅਹਿਮ ਅਹੁਦਿਆਂ ਲਈ ਭਰਤੀ ਨਿਯਮਾਂ ਵਿੱਚ ਮਹੱਤਵਪੂਰਨ ਸੋਧਾਂ ਕੀਤੀਆਂ ਹਨ, ਜਿਸ ਨਾਲ ਪੰਜਾਬ ਅਤੇ ਹਰਿਆਣਾ ਨੂੰ ਵੱਡਾ ਝਟਕਾ ਲੱਗਿਆ ਹੈ।

ਚੰਡੀਗੜ੍ਹ – ਕੇਂਦਰ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਅਹਿਮ ਅਹੁਦਿਆਂ ਲਈ ਭਰਤੀ ਨਿਯਮਾਂ ਵਿੱਚ ਮਹੱਤਵਪੂਰਨ ਸੋਧਾਂ ਕੀਤੀਆਂ ਹਨ, ਜਿਸ ਨਾਲ ਪੰਜਾਬ ਅਤੇ ਹਰਿਆਣਾ ਨੂੰ ਵੱਡਾ ਝਟਕਾ ਲੱਗਿਆ ਹੈ।

ਤਾਜ਼ਾ ਜਾਣਕਾਰੀ ਮੁਤਾਬਕ, ਮੈਂਬਰ ਸਿੰਜਾਈ ਅਤੇ ਮੈਂਬਰ ਬਿਜਲੀ ਵਰਗੇ ਉੱਚ ਅਹੁਦਿਆਂ ਦੀ ਭਰਤੀ ਪ੍ਰਕਿਰਿਆ ਨੂੰ ਬਦਲ ਦਿੱਤਾ ਗਿਆ ਹੈ। ਹੁਣ ਦੇਸ਼ ਦੇ ਕਿਸੇ ਵੀ ਹਿੱਸੇ ਤੋਂ ਯੋਗ ਅਧਿਕਾਰੀ ਇਨ੍ਹਾਂ ਅਹੁਦਿਆਂ ਲਈ ਅਰਜ਼ੀ ਦੇ ਸਕਣਗੇ।

ਇਹ ਤਬਦੀਲੀਆਂ BBMB ਦੇ 1974 ਦੇ ਨਿਯਮਾਂ ਵਿੱਚ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ ਯੋਗਤਾ ਮਾਪਦੰਡਾਂ ਵਿੱਚ ਵੀ ਨਵੀਂ ਰੂਪਰੇਖਾ ਤੈਅ ਕੀਤੀ ਗਈ ਹੈ। ਨਵੇਂ ਪ੍ਰਬੰਧ ਅਨੁਸਾਰ, ਚੋਣ ਹੁਣ ਖਾਲਿਸ ਯੋਗਤਾ ਦੇ ਆਧਾਰ ’ਤੇ ਕੀਤੀ ਜਾਵੇਗੀ, ਜਿਸ ਨਾਲ ਬਾਹਰੀ ਰਾਜਾਂ ਦੇ ਉਮੀਦਵਾਰਾਂ ਲਈ ਵੀ ਰਾਹ ਖੁੱਲ੍ਹ ਗਿਆ ਹੈ।

ਪਹਿਲਾਂ ਦੇ ਨਿਯਮਾਂ ਅਨੁਸਾਰ, ਇਹ ਲਾਜ਼ਮੀ ਸੀ ਕਿ ਇਨ੍ਹਾਂ ਅਹੁਦਿਆਂ ’ਤੇ ਪੰਜਾਬ ਅਤੇ ਹਰਿਆਣਾ ਤੋਂ ਇੱਕ-ਇੱਕ ਨੁਮਾਇੰਦਾ ਹੋਵੇ। ਪਰ ਨਵੇਂ ਨਿਯਮਾਂ ਵਿੱਚ ਇਸ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ, ਜੋ ਕਿ ਪੁਰਾਣੀ ਪ੍ਰਣਾਲੀ ਤੋਂ ਵੱਖਰਾ ਅਤੇ ਮਹੱਤਵਪੂਰਨ ਬਦਲਾਅ ਹੈ।

(ਪੀਟੀਸੀ ਨਿਊਜ਼)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments