ਭਗਵੰਤ ਮਾਨ ਸਰਕਾਰ ਨੇ ਐਨ.ਆਰ.ਆਈਜ਼ ਨੂੰ ਕੀਤਾ ਖੁਸ਼! ਪੰਜਾਬ ਦੇ ਮਸਲੇ ਵਿਦੇਸ਼ਾਂ ਵਿੱਚ ਬੈਠ ਕੇ ਹੀ ਹੱਲ ਹੋਣਗੇ
ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਨੇ ਐਨ.ਆਰ.ਆਈ. ਪ੍ਰਵਾਸੀ ਪੰਜਾਬੀ ਹੁਣ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਆਪਣੀ ਕੋਈ ਵੀ ਸਮੱਸਿਆ ਹੱਲ ਕਰ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਆਨਲਾਈਨ ਸ਼ਿਕਾਇਤ ਦਰਜ ਕਰਨੀ ਪਵੇਗੀ। ਸ਼ਿਕਾਇਤ ਮਿਲਦੇ ਹੀ ਅਧਿਕਾਰੀ ਕਾਰਵਾਈ ਕਰਨਗੇ। ਇਸ ਨਾਲ ਹੁਣ ਪਰਵਾਸੀ ਪੰਜਾਬੀਆਂ ਨੂੰ ਆਪਣੇ ਕੰਮਾਂ ਲਈ ਪੰਜਾਬ ਨਹੀਂ ਜਾਣਾ ਪਵੇਗਾ।
ਇਹ ਵੀ ਪੜ੍ਹੋ-ਕੋਹਲੀ ਨੂੰ ਆਸਟ੍ਰੇਲੀਆਈ ਖਿਡਾਰੀ ਭਿੜਨਾ ਪਿਆ ਮਹਿੰਗਾ! ICC ਨੇ ਲਗਾਇਆ ਜੁਰਮਾਨਾ, ਜਾਣੋ ਪੂਰਾ ਮਾਮਲਾ
ਦਰਅਸਲ, ਓਵਰਸੀਜ਼ ਇੰਡੀਅਨ ਅਫੇਅਰਜ਼ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਐਨਆਰਆਈ ਮੁੱਦਿਆਂ ਨੂੰ ਆਨਲਾਈਨ ਹੱਲ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਦਸੰਬਰ ਮਹੀਨੇ ਵਿੱਚ ਹੀ ‘ਆਨਲਾਈਨ ਐਨਆਰਆਈ ਮੀਟਿੰਗ’ ਨਾਂ ਦੀ ਨਵੀਂ ਸਹੂਲਤ ਸ਼ੁਰੂ ਕੀਤੀ ਗਈ ਹੈ।
ਇਸ ਸਹੂਲਤ ਤਹਿਤ ਵੱਖ-ਵੱਖ ਮੁਲਕਾਂ ਵਿੱਚ ਵਸਦੇ ਪੰਜਾਬੀ ਆਪਣੇ ਵੱਖ-ਵੱਖ ਮਸਲੇ ਅਤੇ ਸ਼ਿਕਾਇਤਾਂ ਸਿੱਧੇ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਐਨਆਰਆਈ ਵਿੰਗ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦੇ ਹਨ। ਉਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਆਨਲਾਈਨ ਹੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਮਹੀਨੇ ਦੇ ਪਹਿਲੇ ਹਫ਼ਤੇ ਹੋਣ ਵਾਲੀ ਇਸ ‘ਆਨਲਾਈਨ ਐਨਆਰਆਈ ਮੀਟਿੰਗ’ ਦੌਰਾਨ ਸਭ ਤੋਂ ਵੱਧ ਸ਼ਿਕਾਇਤਾਂ ਮਾਲ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦੋਂ ਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ।
ਇਹ ਵੀ ਪੜ੍ਹੋ-13 ਪੋਹ ਦਾ ਇਤਿਹਾਸ, ਸਾਕਾ ਸਰਹਿੰਦ
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਆਨਲਾਈਨ ਸ਼ਿਕਾਇਤਾਂ ਸਬੰਧੀ ਸਬੰਧਤ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ। ਧਾਲੀਵਾਲ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਵੱਖ-ਵੱਖ ਸ਼ਿਕਾਇਤਾਂ ਸਬੰਧੀ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਹੁਕਮ ਦਿੱਤੇ ਗਏ ਹਨ।
ਭਗਵੰਤ ਮਾਨ ਸਰਕਾਰ ਨੇ ਐਨ.ਆਰ.ਆਈਜ਼ ਨੂੰ ਕੀਤਾ ਖੁਸ਼! ਪੰਜਾਬ ਦੇ ਮਸਲੇ ਵਿਦੇਸ਼ਾਂ ਵਿੱਚ ਬੈਠ ਕੇ ਹੀ ਹੱਲ ਹੋਣਗੇ
ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਨੇ ਐਨ.ਆਰ.ਆਈ. ਪ੍ਰਵਾਸੀ ਪੰਜਾਬੀ ਹੁਣ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਆਪਣੀ ਕੋਈ ਵੀ ਸਮੱਸਿਆ ਹੱਲ ਕਰ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਆਨਲਾਈਨ ਸ਼ਿਕਾਇਤ ਦਰਜ ਕਰਨੀ ਪਵੇਗੀ। ਸ਼ਿਕਾਇਤ ਮਿਲਦੇ ਹੀ ਅਧਿਕਾਰੀ ਕਾਰਵਾਈ ਕਰਨਗੇ। ਇਸ ਨਾਲ ਹੁਣ ਪਰਵਾਸੀ ਪੰਜਾਬੀਆਂ ਨੂੰ ਆਪਣੇ ਕੰਮਾਂ ਲਈ ਪੰਜਾਬ ਨਹੀਂ ਜਾਣਾ ਪਵੇਗਾ।
ਇਹ ਵੀ ਪੜ੍ਹੋ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਹੋਇਆ ਦਿਹਾਂਤ, 28 ਦਸੰਬਰ ਸ਼ਨੀਵਾਰ ਨੂੰ ਹੋਵੇਗਾ ਅੰਤਿਮ ਸਸਕਾਰ
ਦਰਅਸਲ, ਓਵਰਸੀਜ਼ ਇੰਡੀਅਨ ਅਫੇਅਰਜ਼ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਐਨਆਰਆਈ ਮੁੱਦਿਆਂ ਨੂੰ ਆਨਲਾਈਨ ਹੱਲ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਦਸੰਬਰ ਮਹੀਨੇ ਵਿੱਚ ਹੀ ‘ਆਨਲਾਈਨ ਐਨਆਰਆਈ ਮੀਟਿੰਗ’ ਨਾਂ ਦੀ ਨਵੀਂ ਸਹੂਲਤ ਸ਼ੁਰੂ ਕੀਤੀ ਗਈ ਹੈ।
ਇਸ ਸਹੂਲਤ ਤਹਿਤ ਵੱਖ-ਵੱਖ ਮੁਲਕਾਂ ਵਿੱਚ ਵਸਦੇ ਪੰਜਾਬੀ ਆਪਣੇ ਵੱਖ-ਵੱਖ ਮਸਲੇ ਅਤੇ ਸ਼ਿਕਾਇਤਾਂ ਸਿੱਧੇ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਐਨਆਰਆਈ ਵਿੰਗ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦੇ ਹਨ। ਉਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਆਨਲਾਈਨ ਹੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਮਹੀਨੇ ਦੇ ਪਹਿਲੇ ਹਫ਼ਤੇ ਹੋਣ ਵਾਲੀ ਇਸ ‘ਆਨਲਾਈਨ ਐਨਆਰਆਈ ਮੀਟਿੰਗ’ ਦੌਰਾਨ ਸਭ ਤੋਂ ਵੱਧ ਸ਼ਿਕਾਇਤਾਂ ਮਾਲ ਅਤੇ ਪੁਲਿਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦੋਂ ਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ।
ਇਹ ਵੀ ਪੜ੍ਹੋ-ਕੈਨੇਡਾ ਦੇ ਕਾਲਜ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਭੇਜਣ ਵਿਚ ਸ਼ਾਮਲ, ਈਡੀ ਦੀ ਕਰੀਬ 250 ਕਾਲਜਾਂ ਤੇ ਨਜਰ
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਆਨਲਾਈਨ ਸ਼ਿਕਾਇਤਾਂ ਸਬੰਧੀ ਸਬੰਧਤ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ। ਧਾਲੀਵਾਲ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਵੱਖ-ਵੱਖ ਸ਼ਿਕਾਇਤਾਂ ਸਬੰਧੀ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਹੁਕਮ ਦਿੱਤੇ ਗਏ ਹਨ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।