Image default
ਅਪਰਾਧ

BIG NEWS-ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਤੇ ਪਰਚਾ ਦਰਜ

BIG NEWS-ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਤੇ ਪਰਚਾ ਦਰਜ

ਕਪੂਰਥਲਾ, 27 ਅਪ੍ਰੈਲ (ਬਾਬੂਸ਼ਾਹੀ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਭੁਲੱਥ ਦੀ ਪੁਲਿਸ ਨੇ ਐਸ ਡੀ ਐਮ ਭੁਲੱਥ ਸੰਜੀਵ ਸ਼ਰਮਾ ਪੀ ਸੀ ਐਸ ਦੀ ਸ਼ਿਕਾਇਤ ਤੇ ਹਲਕਾ ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਵੱਖ ਵੱਖ ਧਾਰਾਵਾ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
29 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਐਸ ਡੀ ਐਮ ਭੁਲੱਥ ਨੇ ਦੱਸਿਆ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋ ਉਨਾ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨਾ ਦੇ ਦਫਤਰੀ ਕੰਮ ਵਿੱਚ ਦਖਲ ਅੰਦਾਜੀ ਕਰ ਕੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਵਿਧਾਇਕ ਖਹਿਰਾ ਵੱਲੋਂ ਉਹਨਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ।
29 ਮਾਰਚ ਨੂੰ ਵਿਧਾਇਕ ਖਹਿਰਾ ਵੱਲੋ ਆਪਣੇ ਸਮਰਥਕਾ ਨਾਲ ਐਸ ਡੀ ਐਮ ਦਫਤਰ ਦਾ ਘਿਰਾਉ ਕੀਤਾ ਅਤੇ ਫੇਸਬੁੱਕ ਤੇ ਲਾਇਵ ਹੋ ਕੇ ਉਹਨਾਂ ਨੂੰ ਬੇਇੱਜਤ ਕਰਨ ਲਈ ਬੇਲੋੜੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਇਸ ਤੋ ਇਲਾਵਾ ਦਫਤਰ ਵਿੱਚ ਧੱਕੇਸ਼ਾਹੀ ਦਾ ਮਾਹੋਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਐਸ ਡੀ ਐਮ ਭੁਲੱਥ ਵੱਲੋਂ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਥਾਣਾ ਭੁਲੱਥ ਦੀ ਪੁਲਿਸ ਵੱਲੋ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਮੁਕੱਦਮਾ ਨੰਬਰ 25 ਧਾਰਾਂ 186, 189,342,500,506 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Related posts

Breaking- ਪੰਜਾਬ ਪੁਲਿਸ ਨੇ ਥੋੜ੍ਹੇ ਸਮੇਂ ਵਿਚ ਸਮਗਲਰਾਂ ਨੂੰ ਫੜਨ ਦੇ ਨਾਲ-ਨਾਲ ਉਨ੍ਹਾਂ ਕੋਲੋ ਨਸ਼ੀਲੀਆਂ ਵਸਤੂਆਂ ਵੀ ਫੜੀਆਂ

punjabdiary

ਬਜਟ ‘ਚ ਕਿਸਾਨਾਂ ਨੂੰ ਲੈ ਕੇ ਹੋ ਸਕਦੇ ਹਨ ਅਹਿਮ ਐਲਾਨ

Balwinder hali

Breaking News- ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਪੁਲਿਸ ਵੱਲੋਂ ਵੱਡੀ ਕਾਰਵਾਈ, ਇੱਕ ਹੋਰ ਸ਼ਾਰਪ ਸ਼ੂਟਰ ਗ੍ਰਿਫਤਾਰ

punjabdiary

Leave a Comment