ਚੰਡੀਗੜ੍, 22 ਜੂਨ – (ਪੰਜਾਬ ਡਾਇਰੀ) ਪੰਜਾਬ ਸਰਕਾਰ ਵੱਲੋਂ ਵਿਦੇਸ਼ ਜਾਣ ਲਈ ਛੁੱਟੀ ਲੈਣ ਵਾਲੇ ਅਧਿਆਪਕਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆ ਹਨ। ਸਰਕਾਰ ਦਾ ਕਹਿਣਾ ਹੈ ਕਿ ਵਿਭਾਗ ਦੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਗਰਮੀ ਦੀਆਂ ਛੁੱਟੀਆਂ ਦੀ ਬਜਾਏ ਆਉਣ ਵਾਲੇ ਮਹੀਨਿਆਂ ਦੌਰਾਨ ਵਿਦੇਸ਼ ਵਿੱਚ ਆਪਣੇ ਰਿਸ਼ਤੇਦਾਰਾਂ, ਪਰਿਵਾਰਿਕ ਮੈਂਬਰਾਂ ਨੂੰ ਮਿਲਣ ਜਾਣ ਜਾਂ ਫਿਰ ਸੈਰ-ਸਪਾਟੇ ਲਈ ਵਿਦੇਸ਼ ਛੁੱਟੀ ਅਪਲਾਈ ਕੀਤੀ ਜਾ ਰਹੀ ਹੈ ਕਿਉਂ ਜੋ ਆਉਣ ਵਾਲੇ ਮਹੀਨਿਆਂ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਜੋਰਾਂ ਤੇ ਹੋਵੇਗੀ, ਜਿਸ ਕਾਰਨ ਅਜਿਹੇ ਅਧਿਆਪਕਾਂ ਦੀ ਵਿਦੇਸ਼ ਛੁੱਟੀ ਤੇ ਜਾਣ ਦੌਰਾਨ ਪੜ੍ਹਾਈ ਪ੍ਰਭਾਵਿਤ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਹਦਾਇਤ ਜਾਰੀ ਕਰਕੇ ਕਿਹਾ ਹੈ ਕਿ ਜੇਕਰ ਅਧਿਆਪਕਾਂ/ਕਰਮਚਾਰੀਆਂ ਦੁਆਰਾ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਜਾਣ ਜਾਂ ਫਿਰ ਵਿਦੇਸ਼ ਛੁੱਟੀ ਕੇਵਲ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਹੀ ਲਈ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਵਿਦੇਸ਼ ਜਾਣ ਲਈ ਕੋਈ ਸਪੈਸ਼ਲ ਛੁੱਟੀ ਨਹੀਂ ਮਿਲੇਗੀ।