Image default
ਤਾਜਾ ਖਬਰਾਂ

Big News- ਅਧਿਆਪਕਾਂ ਵਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ,

Big News- ਅਧਿਆਪਕਾਂ ਵਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ,

ਨਵੀਂ ਦਿੱਲੀ, 29 ਜੁਲਾਈ – (ਪੰਜਾਬ ਡਾਇਰੀ) ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਰੋਸ ਮੁਜ਼ਾਹਰਾ ਕਰਨ ਵਾਲੇ ਈਟੀਟੀ/ਟੀਈਟੀ ਪਾਸ ਅਧਿਆਪਕਾਂ ਨੇ ਹੁਣ ਪੰਜਾਬ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ‘ਆਪ’ ਸਰਕਾਰ ਨੇ ਜਲਦ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਦਾ ਕਹਿਣਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦਾ ਪ੍ਰਚਾਰ ਕਰਨ ਲਈ ਅਧਿਆਪਕ ਹਿਮਾਚਲ ਚੋਣਾਂ ਵਿੱਚ ਵੀ ਪੈਰ ਧਰਨ ਤੋਂ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਲੋੜ ਪਈ ਤਾਂ ‘ਆਪ’ ਦੇ ਸ਼ਿਮਲਾ ਸਥਿਤ ਦਫ਼ਤਰ ਦੇ ਬਾਹਰ ਵੀ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਏਗਾ।
ਇਹ ਪ੍ਰਦਰਸ਼ਨਕਾਰੀ ਪਿਛਲੀ ਸਰਕਾਰ ਵੱਲੋਂ 180 ਈਟੀਟੀ/ਟੀਈਟੀ ਪਾਸ ਅਧਿਆਪਕਾਂ ਦੀ ਤਨਖ਼ਾਹ ਅੱਧੀ ਕੀਤੇ ਜਾਣ ਦਾ ਵਿਰੋਧ ਕਰ ਰਹੇ ਹਨ। ਅਧਿਆਪਕਾਂ ਦਾ ਦੋਸ਼ ਹੈ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਰਫ਼ ਨਾਮ ਦੀ ਆਮ ਆਦਮੀ ਪਾਰਟੀ ਹੈ।

Related posts

Breaking News–ਮੇਰੇ ਪੁੱਤ ਦਾ ਅਜੇ ਸਿਵਾ ਵੀ ਠੰਡਾ ਨਹੀਂ ਹੋਇਆ, ਚੋਣ ਲੜਨ ਦਾ ਕੋਈ ਮਨ ਨਹੀਂ : ਸਿੱਧੂ ਮੂਸੇਵਾਲਾ ਦੇ ਪਿਤਾ

punjabdiary

Breaking- ਡਿਪਟੀ ਕਮਿਸ਼ਨਰ ਨੇ ਐਨ.ਆਰ.ਆਈਜ਼ ਦੇ ਕੇਸਾਂ ਦੀ ਕੀਤੀ ਸੁਣਵਾਈ

punjabdiary

Breaking- ਰਾਜੂ ਠੇਠ ਨਾਂ ਦੇ ਗੈਂਗਸਟਰ ਦਾ ਅਣਜਾਣ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕੀਤਾ

punjabdiary

Leave a Comment