Big News- ਅੱਜ ਤੋਂ ਮਿਲੇਗੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਵੱਧ ਆਉਣ ‘ਤੇ ਭਰਨਾ ਪਵੇਗਾ ਪੂਰਾ ਬਿੱਲ
ਚੰਡੀਗੜ੍ਹ, 1 ਜੁਲਾਈ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਲਿਖਿਆ ਕਿ ਪਿਛਲੀਆਂ ਸਰਕਾਰਾਂ ਚੋਣਾਂ ਵੇਲੇ ਵਾਅਦੇ ਕਰਦੀਆਂ ਸਨ ਪਰ ਵਾਅਦੇ ਪੂਰੇ ਹੁੰਦੇ-ਹੁੰਦੇ 5 ਸਾਲ ਬੀਤ ਜਾਂਦੇ ਸਨ। ਸਾਡੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਅੱਜ ਅਸੀਂ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਰੰਟੀ ਪੂਰੀ ਕਰਨ ਜਾ ਰਹੇ ਹਾਂ।
ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸ ਦੇ ਨਾਲ ਹੀ ਇਹ ਸਾਫ਼ ਹੋ ਗਿਆ ਹੈ ਕਿ ਇਕ ਜੁਲਾਈ ਯਾਨੀ ਅੱਜ ਤੋਂ ਯੋਜਨਾ ਲਾਗੂ ਹੋ ਗਈ ਹੈ। ਇਸ ਤਰ੍ਹਾਂ 2 ਮਹੀਨੇ ਦੇ ਬਿਜਲੀ ਬਿੱਲ ਵਿਚ 600 ਯੂਨਿਟ ਮੁਫ਼ਤ ਮਿਲਣਗੇ ਪਰ ਜੇਕਰ ਇਕ ਯੂਨਿਟ ਵਿਚ 600 ਤੋਂ ਉੱਪਰ ਗਿਆ ਤਾਂ ਪੂਰਾ ਬਿੱਲ ਭਰਨਾ ਪਵੇਗਾ।